• Latest
  • Trending
ਅਮ੍ਰਿਤਪਾਲ ਸਿੰਘ ਦੀ ਅਜਨਾਲਾ ‘ਚ ਤੂਫਾਨੀ ਘਟਨਾ ਬਾਰੇ ਲੇਖਕ ਅਤੇ ਚਿੰਤਕ ਬੁੱਧ ਸਿੰਘ ਨੀਲੋਂ ਦੀ ਟਿਪਣੀ – ਪੜ੍ਹਿਓ ਜ਼ਰੂਰ

ਅਮ੍ਰਿਤਪਾਲ ਸਿੰਘ ਦੀ ਅਜਨਾਲਾ ‘ਚ ਤੂਫਾਨੀ ਘਟਨਾ ਬਾਰੇ ਲੇਖਕ ਅਤੇ ਚਿੰਤਕ ਬੁੱਧ ਸਿੰਘ ਨੀਲੋਂ ਦੀ ਟਿਪਣੀ – ਪੜ੍ਹਿਓ ਜ਼ਰੂਰ

4 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

1 hour ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

1 hour ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

1 hour ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

4 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

4 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

4 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

6 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮ੍ਰਿਤਪਾਲ ਸਿੰਘ ਦੀ ਅਜਨਾਲਾ ‘ਚ ਤੂਫਾਨੀ ਘਟਨਾ ਬਾਰੇ ਲੇਖਕ ਅਤੇ ਚਿੰਤਕ ਬੁੱਧ ਸਿੰਘ ਨੀਲੋਂ ਦੀ ਟਿਪਣੀ – ਪੜ੍ਹਿਓ ਜ਼ਰੂਰ

February 25, 2023
in ਸਾਹਿਤਕ, ਖਬਰਾਂ, ਪੰਜਾਬ
ਅਮ੍ਰਿਤਪਾਲ ਸਿੰਘ ਦੀ ਅਜਨਾਲਾ ‘ਚ ਤੂਫਾਨੀ ਘਟਨਾ ਬਾਰੇ ਲੇਖਕ ਅਤੇ ਚਿੰਤਕ ਬੁੱਧ ਸਿੰਘ ਨੀਲੋਂ ਦੀ ਟਿਪਣੀ – ਪੜ੍ਹਿਓ ਜ਼ਰੂਰ

ਅਮ੍ਰਿਤਪਾਲ ਸਿੰਘ ਦੀ ਅਜਨਾਲਾ ‘ਚ ਤੂਫਾਨੀ ਘਟਨਾ ਬਾਰੇ ਲੇਖਕ ਅਤੇ ਚਿੰਤਕ ਬੁੱਧ ਸਿੰਘ ਨੀਲੋਂ ਦੀ ਟਿਪਣੀ – ਪੜ੍ਹਿਓ ਜ਼ਰੂਰ

ਚੰਡੀਗੜ੍ਹ,25ਫਰਵਰੀ(ਵਿਸ਼ਵ ਵਾਰਤਾ) ਇਹ ਸੱਚ ਹੈ ਕਿ ਭਾਵਨਾਵਾਂ ਭੜਕਦੀਆਂ ਨਹੀਂ, ਸਗੋਂ ਇਹ ਭੜਕਾਈਆਂ ਜਾਂਦੀਆਂ ਹਨ। ਅੱਗ ਆਪਣੇ ਆਪ ਕਦੇ ਵੀ ਨਹੀਂ ਲੱਗਦੀ, ਸਗੋਂ ਲਾਈ ਜਾਂਦੀ ਹੈ। ਗੱਲ ਜੇ ਸਮਝ ਨਾ ਲੱਗੇ ਸਮਝਾਈ ਜਾਂਦੀ ਹੈ। ਇਹ ਪਤਾ ਨਹੀਂ ਕਿਸ ਵਾਸਤੇ ਕਹਾਵਤ ਹੈ ਪਰ ਗੱਲ ਕਮਾਲ ਦੀ ਹੈ…” ਅਕਲਾਂ ਬਾਂਝੋ ਖੂਹ ਖਾਲੀ.!” ਜਦ ਮੁੰਡੀਰ ਵਗੈਰ ਸਿਰਾਂ ਤੋਂ ਵਹੀਰ ਬਣ ਜਾਵੇ ਤਾਂ ਇਹੋ ਕੁੱਝ ਹੋਵੇਗਾ ਜੋ ਪਿਛਲੇ ਦਿਨੀ ਹੋਇਆ ਐ। ਮੁੰਡੀਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੀ ਢਾਲ ਬਣਾਇਆ ਪਰ ਪੁਲਸ ਨੇ ਜਾਬਤਾ ਬਣਾਇਆ ਮੁੰਡੀਰ ਵਿਚਰੀ ਗਈ ਐ, ਉਹ ਨਹੀਂ ਜਾਣਦੇ ਹੱਥਾਂ ਨਾਲ ਦਿੱਤੀਆਂ ਗੰਢਾਂ ਮੂੰਹ ਨਾਲ ਖੋਲ੍ਹਣੀਆਂ ਪੈਂਦੀਆਂ ਹਨ।
…ਬੇਬੇ ਆਖਿਆ ਕਰਦੀ ਸੀ..””.ਲਾਈਲੱਗ ਨਾ ਹੋਵੇ ਘਰਵਾਲਾ ਤੇ ਚੰਦਰਾ ਗੁਆਂਢ ਬੁਰਾ।”” ਮਾੜਾ ਸਲਾਹਕਾਰ ਵੀ ਬੰਦੇ ਨੂੰ ਮਾਰ ਲੈਦਾ ਹੈ…!” ਪੁੱਠੀ ਸਲਾਹ ਵੀ ਖੂਹ ਵਿੱਚ ਲੈ ਡਿੱਗ ਦੀ ਹੈ!
ਕਈ ਵਾਰ ਲੱਗਦਾ ਕਿ ਸਾਡੀਆਂ ਭਾਵਨਾਵਾਂ ਏਨੀਆਂ ਕਮਜ਼ੋਰ ਤੇ ਲਾਈਲੱਗ ਕਿਉ ਹਨ ? ਅਸੀਂ ਜਲਦੀ ਹੀ ਭਾਵਨਾਵਾਂ ਦੇ ਹੜ੍ਹ ਵਿੱਚ ਵਹਿ ਜਾਂਦੇ ਆ।ਅਤੀਤ ਤੋਂ ਹੁਣ ਕਿਉਂ ਨਹੀਂ ਕੁੱਝ ਸਿੱਖਿਆ ? ਅਸੀਂ ਸੂਰਜ ਵੱਲ ਪਿੱਠ ਕਿਉਂ ਕਰੀ ਖੜੇ ਹਾਂ ? ਅਸੀਂ ਅੱਗੇ ਦੀ ਵਜਾਏ ਪਿੱਛੇ ਵੱਲ ਕਿਉਂ ਦੌੜ ਰਹੇ ਹਾਂ ? ਸਾਡਾ ਗਿਆਨ ਦਾ ਨੇਤਰ ਕਿਉਂ ਬੰਦ ਹੋਇਆ ਪਿਆ ਹੈ। ਪੰਜਾਬ ਕੈਪਟਨ ਤੇ ਕ੍ਰਿਸ਼ਨ ਦੀ ਕਿਰਪਾ ਨਾਲ ” ਸਿੱਖਿਆ ਦੇ ਪੱਖੋ ਦੇਸ ਵਿੱਚ ਪਹਿਲੇ ਨੰਬਰ ਉਤੇ ਹੈ।” ਸਾਡੇ ਅੰਦਰਲੇ ਮਨੁੱਖ ਨਾਲੋਂ ਬਾਹਰਲੇ ਮਨੁੱਖ ਸ਼ੈਤਾਨ ਹਨ…ਜਿਹੜੇ ਸਾਨੂੰ ਹਰ ਮੌਸਮ ਦੇ ਬੇਮੌਸਮੀ ਸਬਜੀ ਵਾਂਗੂੰ ਵੇਚ ਜਾਂਦੇ ਹਨ। ਅਸੀਂ ਮੰਡੀ ਦੀਆਂ ਵਸਤੂਆਂ ਵਾਂਗੂੰ ਸਿਰਫ ਵਿਕਣ ਵਾਸਤੇ ਹੀ ਹਾਂ ? ਹੁਣ ਤੱਕ ਸੁਣਦੇ ਆਏ ਹਾਂ ਕਿ ਮੰਡੀ ਵਿੱਚ ਫਸਲਾਂ ਵਿਕਦੀਆਂ ਹਨ….ਪਰ ਹੁਣ ਤੇ ਅਕਲਾਂ, ਸ਼ਕਲਾਂ ਤੇ ਨਸਲਾਂ ਵਿਕ ਰਹੀਆਂ ਹਨ। ਮੰਡੀ ਦੇ ਦਲਾਲ ਸਾਨੂੰ ਵੇਚ ਕੇ ਆਪਣੀ ਦਲਾਲੀ ਖਰੀ ਕਰਦੇ ਹਨ। ਅਸੀਂ ਬਾਰਦਾਨਿਆਂ ਵਿੱਚ ਪੈ ਕੇ ਗੋਦਾਮਾਂ ਵਿੱਚ ਪੁਜ ਜਾਂਦੇ ਹਾਂ । ਇਹਨਾਂ ਗੋਦਾਮਾਂ ਦੇ ਵਿੱਚੋ ਸਮੇਂ ਸਮੇਂ ਰੁੱਤ ਮੁਤਾਬਿਕ ਵਪਾਰੀ ਸਾਨੂੰ ਫੇਰ ਮੰਡੀ ਵਿੱਚ ਵੇਚਦੇ ਹਨ ਤੇ ਮੁਨਾਫ਼ਾ ਖੱਟ ਦੇ ਹਨ।
ਮਨੁੱਖ ਭਾਵਨਾਵਾਂ ਵਿੱਚ ਵਗਣ ਵਾਲਾ ਦਰਿਆ ਹੁੰਦਾ । ਜਿਹੜਾ ਹੜ੍ਹ ਦੇ ਨਾਲ ਆਪਣੀ ਦਿਸ਼ਾ ਬਦਲ ਲੈਦਾ ? ਅਸੀਂ ਹਰ ਵਾਰ ਦਿਸ਼ਾਹੀਣ ਕਿਉ ਹੁੰਦੇ ਹਾਂ । ਅਸੀਂ ਮਨੁੱਖ ਤੋਂ ਕਠਪੁਤਲੀਆਂ ਵਿੱਚ ਕਿਉਂ ਬਦਲ ਜਾਂਦੇ ਹਾਂ ? ਇਨ੍ਹਾਂ ਗੱਲਾਂ ਦਾ ਜਿਹਨਾਂ ਦੇ ਕੋਲ ਜਵਾਬ ਹੈ…ਉਹ ਚੁੱਪ ਹਨ। ਅਸੀਂ ਉਦੋਂ ਤੱਕ ਵਰਤੇ ਜਾਂਦੇ ਰਹਾਂਗੇ ? ਜਦ ਤੱਕ ਆਪਣੀ ਅਕਲ ਤੋਂ ਕੰਮ ਨਹੀਂ ਲੈਦੇ!
ਅਸੀਂ ਸਦਾ ਹੀ ਭਾਵਨਾਵਾਂ ਦੇ ਵਹਿਣ ਵਿੱਚ ਵਗਣ ਵਾਲੇ ਹਨ.ਨਫਾ ਨੁਕਸਾਨ ਦਾ ਕਦੇ ਫਿਕਰ ਨਹੀਂ ਕਰਦੇ …ਜਿਧਰ ਨੂੰ ਤੁਰੇ ਹੜ੍ਹ ਬਣ ਜਾਂਦੇ ਹਨ ਪਰ ਫੇਰ ਘਾਟਾ ਹੋਵੇ ਜਾ ਫਿਰ ਮੌਤ ! ਕੋਈ ਫਰਕ ਨਹੀਂ ਦੇਖਦੇ…ਇਹ ਜੱਟ ਦੇ ਗੰਨਾ ਨੀ ਪੱਟਣ ਦੇਦੇ ਭੇਲੀ ਦੇ ਦੇਦੇ ਆ..
ਹਰੀ ਕ੍ਰਾਂਤੀ ਲਿਆਉਣ ਵਾਲਿਆਂ ਨੇ ਸੋਚਿਆ ਵੀ ਨਹੀਂ ਕਿ ਅਸੀਂ ” ਪੌਣ ,ਪਾਣੀ, ਧਰਤੀ ਤੇ ਔਰਤ ਦੀ ਕੁੱਖ ਦੇ ਕਾਤਲ ਬਣ ਜਾਵਾਂਗੇ ? ਅਗਲਿਆਂ ਵੱਧ ਝਾੜ ਦੇ ਵਿੱਚ ਰਾੜ ਤੇ ਫੇਰ ਵੰਝ ਤੇ ਚਾੜਤੇ ,ਹੁਣ ਖੁਦਕੁਸ਼ੀਆ ਕਰ ਰਹੇ ਆ।
ਹੁਣ ਘੁੰਮਦੇ ਹਨ ਦੋ ਫਸਲਾਂ ਤੇ ਸਿਆਸੀ ਪਾਰਟੀਆਂ ਦੇ ਚੱਕਰ ਵਿੱਚ …ਦੇਸੀ ਜੱਟ ਤੇ ਘੁਲਾੜੀ ਪੱਟ..ਲੱਗੇ ਖੋਲਣ ਡੱਟ…ਕੌਣ ਕਿਸੇ ਤੋਂ ਘੱਟ …ਅਗਲਿਆਂ ਕੱਢ ਤੇ ਵੱਟ….!
ਜਿਹਨਾਂ ਨੂੰ ਪਤਾ ਸੀ…ਉਹਨਾਂ ਦੀ ਹਾਲਤ ਦੀਦਾਰ ਸੰਧੂ ਦੇ ਗੀਤ ਵਰਗੀ ਸੀ -” ਖੱਟੀ ਖੱਟ ਗਏ ਮੁਰੱਬਿਆਂ ਤੇ ਅਸੀਂ ਰਹਿ ਗਏ ਭਾਅ ਪੁੱਛਦੇ…!”…. ਉਹ ਸੀ ਸਿਆਸਤਦਾਨ …ਇਹ ਬਣੇ ਰਹੇ ਵੋਟਰ..ਸਪੋਰਟ …ਪ੍ਰਮੋਟਰ…!
ਹੁਣ ਦੱਸੋ ਕਿਹੜਾ ਪਾਸਾ ਅਸੀਂ ਛੱਡਿਆ ਹੈ ਸਮਾਜ ਦਾ?
ਜਿਧਰ ਦੇਖੋ ਤਬਾਹੀ ਲਿਆ ਦਿੱਤੀ ..ਤੇ ਸਾਡੀ ਸੋਚ, ਸਮਝ ਪਹਿਰਾਵਾ,ਖਾਣ ਪੀਣ.ਜੀਣ ਥੀਣ.ਮਰਨਾ ਜੰਮਣਾ.ਗੀਤ ਸੰਗੀਤ, ਸਾਹਿਤ, ਸਿਖਿਆ , ਸੱਭਿਆਚਾਰ, ਬੋਲ ਚਾਲ, ਆਦਿ!
ਸਭ ਕੁੱਝ ਤਬਾਹ ਕਰ ਦਿੱਤਾ ਹੈ! ਹੁਣ ਅਸੀਂ ਕੀਰਨੇ ਪਾ ਰਹੇ ਤੇ ਹਰੀ ਕ੍ਰਾਂਤੀ ਨੂੰ ਕੋਸ ਰਹੇ ਹਾਂ !
ਕਾਤਲ ਬੇਗਾਨੇ ਨਹੀਂ ਸਾਡੇ ਹੀ ਖੂਨ ਤੇ ਅਖੂਨ ਦੇ ਰਿਸ਼ਤੇਦਾਰ ਹਨ। ਜਿਹਨਾਂ ਨੇ ਅੱਜ ਇਸ ਮੋੜ ਤੇ ਲਿਆ ਕੇ ਖੜ੍ਹਾ ਦਿੱਤੇ ਨਾ ਅੱਗੇ ਜਾਣ ਜੋਗੇ ਤੇ ਪਿੱਛੇ ਮੁੜਣ ਜੋਗੇ ਛੱਡੇ ਆ!
ਅਸੀਂ ਦੋਸ਼ ਇੱਕ ਦੂਜੇ ਤੇ ਲਾ ਕੇ ਪਾਸਾ ਵੱਟਦੇ ਰਹੇ..ਪਰ ਸਹੀ ਗ਼ਲਤ ਨੂੰ ਕਹਿਣ ਦਾ ਦਮ ਖਤਮ ਕਰਦੇ ਗਏ , ਨਤੀਜੇ ਸਾਹਮਣੇ ਆ ਗਏ ! ਸਾਨੂੰ ਅਕਲ ਨਹੀਂ ਆਉਂਦੀ । ਕਿਆ ਬਾਤ ਹੈ ਕਿ
ਸਮਾਜ ਗੰਦਲਾ ਕਰਨ ਵਾਲੇ ਵੀ ਤੇ ਸਾਫ ਕਰਨ ਵਾਲੇ ਵੀ ਅਸੀਂ ਆਪ ਹੀ ਹਾਂ ਪਰ ਸਾਡੀ ਗੱਡੀ ਦੀ ਚਾਬੀ ਤੇ ਜੀਵਨ ਦੀ ਡੋਰ ਕਿਸੇ ਹੋਰ ਦੇ ਹੱਥ ਵਿੱਚ ਸੀ..ਪਤਾ ਸਾਨੂੰ ਵੀ ਕਿ ਅਸੀਂ ਵਰਤੇ ਜਾ ਰਹੇ ਹਾਂ ਪਰ ਅਸੀਂ ਲਾਲਸਾ ਤੇ ਵਸ ਪੈ ਗਏ ਜਾ ਪਾ ਦਿੱਤੇ..ਗੱਲ ਇੱਕੋ ਹੈ! ਅਸੀਂ ਗਿਆਨੀ ਤੇ ਧਿਆਨੀ ਹਾਂ ।
ਪਰ ਅਸੀਂ ਇੱਕਮੁੱਠ ਨਾ ਹੋਏ ! ਸਿਆਸੀ , ਕਿਸਾਨ, ਮਜ਼ਦੂਰ , ਮੁਲਾਜ਼ਮ ,ਸਮਾਜਕ, ਧਾਰਮਿਕ ਜੱਥੇਬੰਦੀਆਂ ਬਣੀਆਂ । ਪਾੜੋ ਤੇ ਰਾਜ ਕਰੋ..ਦੀ ਨੀਤੀ ਹਰ ਥਾਂ ਭਾਰੂ ਰਹੀ.ਹਰ ਖੇਤਰ ਵਿੱਚ ਹਾਲਤ ” ਨੌ ਪੂਰਬੀਏ ਅਠਾਰਾਂ ਚੁੱਲੇ ” ਵਾਲੀ ਗੱਲ ਬਣ ਗਈ..ਨਤੀਜੇ ਜ਼ੀਰੋ ਤੇ ਆਗੂ ਤੇ ਸ਼ੈਤਾਨ ਹਨ।
” ਕੂੜੇ ਦੇ ਢੇਰ ” ਵਧ ਦੇ ਗਏ !
ਰਾਜ ਦੇ ਗਦਾਰ ਰਾਜ ਗੱਦੀ ਤੱਕ ਪੁਜ ਗਏ ਤੇ
ਦੇਸ਼ ਭਗਤ ਬੁਰਕੀ ਬੁਰਕੀ ਤਰਸਣ ਲੱਗ ਪਏ!
ਅਸੀਂ ਵਿਰਸੇ ਤੇ ਵਿਰਾਸਤ ਦਾ ਮਾਣ ਕਰਦੇ ਹਾਂ ਪਰ ਵਰਤਮਾਨ ਵਿੱਚ ਲੋਕਾਂ ਦੀ ਭਾਵਨਾਵਾਂ ਹੀ ਨਹੀਂ ਸਗੋਂ ਉਨ੍ਹਾਂ ਦੀ ਕਿਰਤ ਤੇ ਇੱਜ਼ਤ ਲੁੱਟ ਦੇ ਰਹੇ…! ਲੁੱਟਣ ਤੇ ਕੁੱਟਣ ਵਾਲੇ
ਨੰਗ ਭੁੱਖ ਤੇ ਬੀਮਾਰੀ ਨਾਲ ਮਰਨ ਵਾਲੇ ਵੀ ਆਪਾਂ ਹੀ!
ਚੋਰ, ਗਦਾਰ ਵਧਿਆ ਤੇ ਲੋਕਾਂ ਦੀ ਆਵਾਜ਼ ਬਣ ਜਾਣ ਵਾਲੇ ਹਾਸ਼ੀਏ ਤੇ ਚਲੇ ਗਏ !
ਸਿਖਿਆ ਤੇ ਸਿਹਤ ਦੇ ਅਦਾਰੇ ਵਪਾਰੀ ਬਣ ਗਏ !
ਅਸੀਂ ਗਿਆਨ ਤੇ ਅਕਲ ਵਿਹੂਣੇ ਹੋ ਗਏ ਹਾਂ !
ਇਹਨਾਂ ਦੇ ਮਾਲਕ, ਅਧਿਕਾਰੀ ਤੇ ਕਰਮਚਾਰੀ ਬੁਚੜ ਬਣ ਗਏ ! ਆਪਣਿਆਂ ਦਾ ਸਰੀਰਕ , ਮਾਨਸਿਕ ਤੇ ਆਰਥਿਕ ਸੋਸ਼ਣ ਕਰਨ ਲੱਗੇ!
ਨੈਤਿਕਤਾ ਖੰਭ ਲਾ ਕੇ ਉਡ ਗਈ ਜਾ ਸ਼ਰਮ ਲਾ ਕੇ ਜੇਬ ਚ ਪਾ ਲਈ !
ਇਕ ਦੂਜੇ ਨੂੰ ਮਾਰ ਕੇ ਅੱਗੇ ਵਧਣ ਦੀ ਪਰਵਿਰਤੀ ਵਧੀ…! ਨਿੱਜੀ ਅਦਾਰੇ ਅਸਮਾਨ ਵੱਲ ਤੇ ਜਨਤਕ ਅਦਾਰੇ ਪਤਾਲ ਵੱਲ ਵਧਣ ਲੱਗੇ!
ਹੁਣ ਤੇ ਹਾਲਾਤ ਹੀ ਭੁੱਖ ਤੇ ਦੁੱਖ ਨਾਲ ਮਰਨ ਵਾਲੇ ਹਨ!
ਘਰਾਂ ਦੇ ਵਿੱਚੋਂ ‘ ਘਰ ” ਖਤਮ ਹੋ ਕੇ ਮਕਾਨ ਤੇ ਦੁਕਾਨਾਂ ਵਿੱਚ ਬਦਲ ਗਏ !
ਘਰ ਪੱਕੇ ਹੋ ਗਏ ਤੇ ਮਨ ਕੱਚੇ ਹੋ ਗਏ ..ਕੋਈ ਪਹਿਰਾਵਾ ਬਦਲ ਕੇ ” ਪੱਕੇ” ਹੋ ਗਏ !
ਜਿੰਨ੍ਹਾਂ ਦੀ ਚਿੱਟੀ ਦਾਹੜੀ ਸੀ ਤੇ ਚਿੱਟੇ ਵਸਤਰ ਸੀ ਤੇ ਸ਼ਸਤਰ ਸੀ ਉਹ ਹਰ ਪਾਸੇ ਕਾਬਜ਼ ਹੋ ਗਏ , ਧਰਮ ਦੇ ਨਾਮ ਤੇ ਵਪਾਰ.ਵਪਾਰ ਦੇ ਨਾਮ ਤੇ ਧਰਮ…ਕਿਰਤ ਖੋਹੀ ਕਿਰਤੀ ਖੋਹ ਕੇ ” ਮੁਫਤ ਦਾ ਲੰਗਰ ਛਕਣ ਵਾਲੇ ਭਿਖਾਰੀ ਬਣਾ ਦਿੱਤੇ! ਲੋਕਾਂ ਨੂੰ ਖਵਾ ਕੇ ਰੱਬ ਸ਼ੁਕਰ ਕਰਨ ਵਾਲਿਆਂ ਦੇ ਹੱਥ ਠੂਠੇ ਫੜਾ ਦਿੱਤੇ…ਗਿਆਨ ਵਿਹੂਣੇ ਆਗਿਆਨੀ ਸਿਖਿਆ ਸਾਸ਼ਤਰੀ ਬਣ ਬੈਠੇ ..ਸਿਖਿਆ ਦੇ ਮੰਦਰ ਬੁੱਚੜਖਾਨਿਆਂ ਵਿੱਚ ਬਦਲ ਗਏ !
ਘਰਾਂ ਵਿੱਚੋਂ ਪੰਜਾਬੀ ਤੇ ਬਜ਼ੁਰਗ ਗਾਇਬ ਕਰ ਦਿੱਤੇ.
” ਲੁੱਚਾ ਲਫੰਗਾ ਚੌਧਰੀ ਤੇ ਗੁੰਡੀ ਰੰਨ ਪ੍ਰਧਾਨ ” ਦਾ ਬੋਲਬਾਲਾ ਹੈ ! ਅਸੀਂ ਵਸਤੂਆਂ ਵਾਂਗੂੰ ਹਰ ਥਾਂ ਵਰਤੇ ਜਾਂਦੇ ਹਾਂ ।
ਹੁਣ ਜਦੋਂ ਸਭ ਕੁੱਝ ਗਵਾ ਲਿਆ ਹੈ..ਸਮਾਜ ਨਰਕ ਬਣਾ ਲਿਆ ਹੈ..ਹੁਣ “” ਮੈਂ ਪੰਜਾਬੀ ” ਹੋਣ ਦਾ ਮਾਣ ਮਹਿਸੂਸ ਤਾਂ ਫੇਸਬੁਕ ਕੀਤਾ ਜਾ ਸਕਦਾ ਪਰ ” “ਆਪਣੀ ਪੀੜ੍ਹੀ ਹੇਠਾਂ ਸੋਟਾ ਕੌਣ ਫੇਰੂ ?”
ਕੌਣ ਜੁੰਮੇਵਾਰੀ ਓਟੇਗਾ? ਕੋਈ ਵੀ ਨਹੀਂ !
ਕਿਉਂ ਕਿ ਇਸ ਹਮਾਮ ਦੇ ਵਿੱਚ ਸਭ ਨੰਗੇ ਹਨ ਤੇ ਕੁੱਝ ਚੰਗੇ ਵੀ ਪਰ ਘੱਟ ਹਨ ਪਰ ਕਦੋਂ ਤੱਕ ਅਸੀਂ ਸਹੀ ਤੇ ਸੱਚ ਨੂੰ ਨਜ਼ਰ ਅੰਦਾਜ਼ ਕਰਦੇ ਰਹਾਂਗੇ ?
ਕਦੋਂ ਆਪੋ ਆਪਣੀਆਂ ਪੀੜ੍ਹੀਆਂ ਹੇਠਾਂ ਸੋਟਾ ਫੇਰਾਂਗੇ ?
ਜਦ ਅਕਲ, ਸ਼ਕਲ, ਨਸਲ ਤੇ ਫਸਲ ਇੱਕ ਹੋ ਜਾਣ ਤਾਂ ਮੰਡੀ ਦੇ ਭਾਅ ਡਿੱਗਦੇ ਹਨ। …. ਫੇਰ ਸਭ ਕੁੱਝ ਘੱਟ ਰੇਟ ਉਤੇ ਵਿਕਦਾ ਹੈ। ਵਿਕਣ ਵਾਲੇ ਕਿਤੇ ਵੀ ਕਿਸੇ ਵੀ ਰੂਪ ਵਿੱਚ ਵਿਕਦੇ ਹੀ ਹਨ।
ਭਾਵਨਾਵਾਂ ਕਦੋਂ ਤੱਕ ਭੜਕਾਈਆਂ ਜਾਂਦੀਆਂ ਰਹਿਣਗੀਆਂ ?
ਅਕਲਾਂ ਵਾਲਿਓ….ਸ਼ਕਲਾਂ ਵਾਲਿਓ…..ਕੋਈ ਦਿਓ ਜਵਾਬ ?

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
3 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 