
ਨਵੀਂ ਦਿੱਲੀ, 19 ਮਈ – ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਅੱਜ ਭਰੋਸੇ ਦੀ ਵੋਟ ਤੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਸੂਬੇ ਵਿਚ ਕਾਂਗਰਸ ਤੇ ਜੇਡੀਐਸ ਦੀ ਗਠਜੋੜ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਦੌਰਾਨ ਕੁਮਾਰ ਸਵਾਮੀ ਕਰਨਾਟਕ ਵਿਚ ਨਵੀਂ ਸਰਕਾਰ ਦੇ ਮੁੱਖ ਮੰਤਰੀ ਬਣ ਸਕਦੇ ਹਨ।






















