ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਸਕੀਮ ਦਾ ਜ਼ਿਲ੍ਹਾ ਫਾਜ਼ਿਲਕਾ ਵਿਖੇ ਕੀਤਾ ਉਦਘਾਟਨ
ਚੰਡੀਗੜ੍ਹ,25ਫਰਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਦੇ ਬੱਲੂਆਣਾ ਪਹੁੰਚੇ। ਜਿੱਥੇ ਉਹਨਾਂ ਨੇ ਸਰਹੱਦੀ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਯੋਜਨਾ ਦਾ ਨੀਂਹ ਪੱਥਰ ਰੱਖਿਆ । ਇਸ ਯੋਜਨਾ ਦੇ ਪ੍ਰੋਜੈਕਟ ‘ਤੇ ਕੁੱਲ 578.28 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤਹਿਤ ਕੁੱਲ 122 ਪਿੰਡਾਂ ਵਿੱਚ ਪਾਈਪ ਲਾਈਨ ਰਾਹੀਂ ਸਾਫ਼ ਪਾਣੀ ਪਹੁੰਚਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਾਫ਼ ਪਾਣੀ ਦੀ ਸਪਲਾਈ ਦੇ ਦਾਅਵੇ ਕੀਤੇ ਜਾ ਰਹੇ ਹਨ। ਹੁਣ ਇਸ ਪ੍ਰਾਜੈਕਟ ਰਾਹੀਂ 700 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। ਇਸ ਨਾਲ ਕੁੱਲ 122 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਉਪਲਬਧ ਹੋਵੇਗਾ।
ਜਲ ਸਪਲਾਈ ਸਕੀਮ ਦੇ ਉਦਘਾਟਨ ਸਮਾਗਮ ਮੌਕੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਬੱਲੂਆਣਾ ਤੋਂ Live… https://t.co/glZGWA1v37
— Bhagwant Mann (@BhagwantMann) February 25, 2023























