ਕਾਂਗਰਸ ਸੈਸ਼ਨ ਦਾ ਆਖਰੀ ਦਿਨ ਅੱਜ
ਰਾਹੁਲ ਗਾਂਧੀ ਤੇ ਖੜਗੇ ਸੰਮੇਲਨ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ‘ਚ ਚੱਲ ਰਹੇ ਕਾਂਗਰਸ ਦੇ 85ਵੇਂ ਸੰਮੇਲਨ ਦਾ ਅੱਜ ਆਖਰੀ ਦਿਨ ਹੈ। ਅੱਜ ਸਭ ਤੋਂ ਪਹਿਲਾਂ ਸਵੇਰੇ 10.30 ਵਜੇ ਰਾਹੁਲ ਗਾਂਧੀ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਖੇਤੀਬਾੜੀ, ਕਿਸਾਨ ਭਲਾਈ, ਨੌਜਵਾਨ ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਰਗੇ ਪ੍ਰਸਤਾਵਾਂ ‘ਤੇ ਚਰਚਾ ਕੀਤੀ ਜਾਵੇਗੀ। ਦੁਪਹਿਰ 2 ਵਜੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਭਾਸ਼ਣ ਹੋਵੇਗਾ। ਇਸ ਤੋਂ ਬਾਅਦ ਸੈਸ਼ਨ ਖਤਮ ਹੋ ਜਾਵੇਗਾ। ਦੁਪਹਿਰ 3 ਵਜੇ ਤੋਂ ਰਾਏਪੁਰ ਦੇ ਜੌੜਾ ਮੈਦਾਨ ‘ਚ ਇਕ ਜਨਤਕ ਰੈਲੀ ਕੀਤੀ ਜਾਵੇਗੀ, ਜਿਸ ਨੂੰ ਰਾਹੁਲ, ਮੱਲਿਕਾਰਜੁਨ ਖੜਗੇ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਸੰਬੋਧਨ ਕਰਨਗੇ। ਇਸ ਜਨ ਸਭਾ ਵਿੱਚ ਕਰੀਬ ਦੋ ਲੱਖ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।























