ਦਿੱਲੀ MCD ‘ਚ ਹੰਗਾਮਾ ਕਰਨ ਵਾਲੇ ਭਾਜਪਾ ਤੇ ‘ਆਪ’ ਦੇ ਕੌਂਸਲਰਾਂ ਖਿਲਾਫ ਕੇਸ ਦਰਜ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਦਿੱਲੀ ਪੁਲਿਸ ਨੇ ਦਿੱਲੀ ਐਮਸੀਡੀ ਵਿੱਚ ਹੰਗਾਮਾ ਕਰਨ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ੁੱਕਰਵਾਰ ਨੂੰ ‘ਆਪ’ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਜ਼ਬਰਦਸਤ ਟੱਕਰ ਹੋਈ। ਦਿੱਲੀ ਨਗਰ ਨਿਗਮ ਦੀ ਸਥਾਈ ਕਮੇਟੀ (ਐਮਸੀਡੀ) ਦੀਆਂ ਚੋਣਾਂ ਤੋਂ ਬਾਅਦ ਮੇਅਰ ਸ਼ੈਲੀ ਓਬਰਾਏ ਵੱਲੋਂ ਇੱਕ ਵੋਟ ਨੂੰ ਅਯੋਗ ਕਰਾਰ ਦੇਣ ਅਤੇ ਮੁੜ ਗਿਣਤੀ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ। ਇਸ ਕਾਰਨ ਭਾਜਪਾ ਕੌਂਸਲਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸੱਤਾਧਾਰੀ ‘ਆਪ’ ਦੇ ਕੌਂਸਲਰਾਂ ਨੇ ਵੀ ਵਿਰੋਧ ਕੀਤਾ। ਉਹ ਮੇਜ਼ਾਂ ‘ਤੇ ਚੜ੍ਹ ਕੇ ਨਾਅਰੇਬਾਜ਼ੀ ਕਰਨ ਲੱਗੇ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਦਿੱਲੀ ਐਮਸੀਡੀ ਵਿੱਚ ਹੰਗਾਮਾ ਕਰਨ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਖ਼ਿਲਾਫ਼ ਕੇਸ ਦਰਜ ਕਰ ਲਇਆ ਹੈ।























