ਜਰਮਨ ਚਾਂਸਲਰ ਓਲਾਫ ਸ਼ੋਲਜ਼ ਅੱਜ ਪਹੁੰਚਣਗੇ ਬੈਂਗਲੁਰੂ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)-ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਅੱਜ ਸਵੇਰੇ ਕਰੀਬ 10 ਵਜੇ ਬੈਂਗਲੁਰੂ ਪਹੁੰਚਣਗੇ। ਜ਼ਿਕਰਯੋਗ ਹੈ ਕਿ ਸ਼ੋਲਜ਼ 25 ਫਰਵਰੀ ਨੂੰ ਦੋ ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਅਤੇ ਜਰਮਨ ਚਾਂਸਲਰ ਸ਼ੋਲਜ਼ ਨੇ ਅੱਤਵਾਦ ਦੇ ਦੁਵੱਲੇ, ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਗੱਲਬਾਤ ਕੀਤੀ।























