ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਤੋਂ CBI ਅੱਜ ਕਰੇਗੀ ਪੁੱਛਗਿੱਛ
ਸੀਬੀਆਈ ਦਫਤਰ ਜਾਣ ਤੋਂ ਪਹਿਲਾਂ ਰਾਜਘਾਟ ਜਾ ਰਹੇ ਹਨ ਸਿਸੋਦੀਆ
ਵੱਡੀ ਗਿਣਤੀ ਵਿੱਚ ਸਮਰਥਕ ਹਨ ਮੌਜੂਦ
ਸੀਬੀਆਈ ਕੋਲ ਜਾ ਕੇ ਪੂਰੀ ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗਾ – ਮਨੀਸ਼ ਸਿਸੋਦੀਆ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਅੱਜ ਮੁੜ ਪੁੱਛਗਿੱਛ ਕੀਤੀ ਜਾਵੇਗੀ। ਸਿਸੋਦੀਆ ਨੇ 11 ਵਜੇ ਦਿੱਲੀ ਦੇ ਲੋਧੀ ਰੋਡ ਸਥਿਤ ਸੀਬੀਆਈ ਹੈੱਡਕੁਆਰਟਰ ਪਹੁੰਚਣਾ ਹੈ। ਇਸ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
आज फिर CBI जा रहा हूँ, सारी जाँच में पूरा सहयोग करूँगा. लाखों बच्चो का प्यार व करोड़ो देशवासियो का आशीर्वाद साथ है
कुछ महीने जेल में भी रहना पड़े तो परवाह नहीं. भगत सिंह के अनुयायी हैं, देश के लिए भगत सिंह फाँसी पर चढ़ गए थे. ऐसे झूठे आरोपों की वजह से जेल जाना तो छोटी सी चीज़ है— Manish Sisodia (@msisodia) February 26, 2023
ਸੀਬੀਆਈ ਦਫਤਰ ਜਾਣ ਤੋਂ ਪਹਿਲਾਂ ਸਿਸੋਦੀਆ ਰਾਜਘਾਟ ਵਿਖੇ ਜਾ ਰਹੇ ਹਨ। ਜਿੱਥੇ ਆਮ ਆਦਮੀ ਪਾਰਟੀ ਦੇ ਸਮਰਥਕ ਵੱਡੀ ਗਿਣਤੀ ਵਿੱਚ ਮੌਜੂਦ ਹਨ। ਹਾਲਾਤ ਨੂੰ ਵੇਖਦਿਆਂ ਪੁਲਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਸਮਰਥਕਾਂ ਨੂੰ ਹੰਗਾਮਾ ਕਰਨ ਤੋਂ ਰੋਕਣ ਲਈ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।























