ਸ਼ਰਾਬ ਨੀਤੀ ਮਾਮਲਾ : ਪੁਛਗਿੱਛ ਲਈ CBI ਦਫਤਰ ਪਹੁੰਚੇ ਮਨੀਸ਼ ਸਿਸੋਦੀਆ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਸੀਬੀਆਈ ਦਫ਼ਤਰ ਪਹੁੰਚੇ ਹਨ। ਸਿਸੋਦੀਆ ਦੇ ਘਰ ਤੋਂ ਬਾਹਰ ਨਿਕਲਦੇ ਹੀ ਸਮਰਥਕਾਂ ਨੇ ਝੰਡੇ ਅਤੇ ਬੈਨਰ ਲੈ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਸਮਰਥਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ਸਿਸੋਦੀਆ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸਮਾਰਕ ਸਥਾਨ ਰਾਜਘਾਟ ਗਏ। ਕੁਝ ਸਮਾਂ ਇੱਥੇ ਰੁਕਣ ਤੋਂ ਬਾਅਦ ਉਹ ਆਪਣੇ ਸਮਰਥਕਾਂ ਨਾਲ ਰੈਲੀ ਦੇ ਰੂਪ ਵਿੱਚ ਸੀਬੀਆਈ ਦਫ਼ਤਰ ਪੁੱਜੇ। ਆਪਣੇ ਆਪ ਨੂੰ ਭਗਤ ਸਿੰਘ ਦਾ ਪੈਰੋਕਾਰ ਦੱਸਦਿਆਂ ਸਿਸੋਦੀਆ ਨੇ ਕਿਹਾ ਕਿ ਉਹ ਦੇਸ਼ ਲਈ ਸ਼ਹੀਦ ਹੋ ਗਏ ਸਨ, ਝੂਠੇ ਦੋਸ਼ਾਂ ਤਹਿਤ ਜੇਲ੍ਹ ਜਾਣਾ ਸਾਡੇ ਲਈ ਛੋਟੀ ਗੱਲ ਹੈ।
ਸਿਸੋਦੀਆ ਨੇ ਸਵੇਰੇ 11 ਵਜੇ ਦਿੱਲੀ ਦੇ ਲੋਧੀ ਰੋਡ ਸਥਿਤ ਸੀਬੀਆਈ ਹੈੱਡਕੁਆਰਟਰ ਪਹੁੰਚਣਾ ਸੀ, ਪਰ ਉਹ ਕਰੀਬ 15 ਮਿੰਟ ਦੇਰੀ ਨਾਲ ਪਹੁੰਚੇ।























