ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ) : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੱਲ੍ਹ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ, ਅੱਜ ਪਤਾ ਲੱਗਾ ਹੈ ਕਿ ਸੀਬੀਆਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਮੈਡੀਕਲ ਟੈਸਟ ਹੋਵੇਗਾ।ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਪੁੱਛਗਿੱਛ ਦਾ ਵਿਰੋਧ ਕਰ ਰਹੇ ਹਨ। ਇੱਥੇ ਅਰਵਿੰਦ ਕੇਜਰੀਵਾਲ ਨੇ ਸਿਸੋਦੀਆ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਬੇਕਸੂਰ ਦੱਸਿਆ। ਸੀਬੀਆਈ ਦੇ ਪੱਖ ਤੋਂ ਪਤਾ ਲੱਗਾ ਹੈ ਕਿ ਸਿਸੋਦੀਆ ਖ਼ਿਲਾਫ਼ ਸਬੂਤ ਹੋਣ ਦੇ ਬਾਵਜੂਦ ਉਸ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕੇਜਰੀਵਾਲ ਸਰਕਾਰ ਨੇ ਨਵੰਬਰ 2021 ਵਿੱਚ ਦਿੱਲੀ ਵਿੱਚ ਨਵੀਂ ਸ਼ਰਾਬ ਨੀਤੀ ਲਾਗੂ ਕੀਤੀ ਸੀ।























