ਪੰਜਾਬ ਮੰਡੀ ਬੋਰਡ ਦੇ ਨਵੇਂ ਬਣੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਤਾਜਪੋਸ਼ੀ ਅੱਜ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਦਿਨੀਂ ਮਾਰਕੀਟ ਕਮੇਟੀ ਦੇ 13 ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਅੱਜ ਪੰਜਾਬ ਮੰਡੀ ਬੋਰਡ ਦੇ ਨਵੇਂ ਬਣੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਤਾਜਪੋਸ਼ੀ ਪੰਜਾਬ ਮੰਡੀ ਭਵਨ, ਪੰਜਾਬ ਮੰਡੀ ਬੋਰਡ, ਸੈਕਟਰ-65ਏ, ਐਸ.ਏ.ਐੱਸ ਨਗਰ ਵਿਖੇ ਹੋਵੇਗੀ। ਤਾਜਪੋਸ਼ੀ ਦਾ ਸਮਾਂ ਸਵੇਰੇ 10;30ਵਜੇ ਦਾ ਹੈ।
ਜ਼ਿਕਰਯੋਗ ਹੈ ਕਿ ਹਰਚੰਦ ਸਿੰਘ ਬਰਸਟ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਸਤੰਬਰ 2020 ਵਿਚ ਆਮ ਆਦਮੀ ਪਾਰਟੀ ਪੰਜਾਬ ਨੇ ਹਰਚੰਦ ਸਿੰਘ ਬਰਸਟ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ।























