ਵੱਡੀ ਖ਼ਬਰ : ਸ਼ਰਾਬ ਨੀਤੀ ਮਾਮਲਾ
ਅਦਾਲਤ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਭੇਜਿਆ ਰਿਮਾਂਡ ਤੇ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ)-ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ 4 ਮਾਰਚ ਤੱਕ ਰਿਮਾਂਡ ਤੇ ਭੇਜ ਦਿੱਤਾ ਹੈ।
ਸੀਬੀਆਈ ਨੇ ਅੱਜ ਦੁਪਹਿਰ 3:10 ਵਜੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜਾਂਚ ਏਜੰਸੀ ਨੇ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਤੋਂ ਸਿਸੋਦੀਆ ਦੇ 5 ਦਿਨਾਂ ਰਿਮਾਂਡ ਦੀ ਮੰਗ ਕੀਤੀ ਹੈ। ਬੀਤੇ ਦਿਨ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ। ਜਾਂਚ ਏਜੰਸੀ ਨੇ ਕਿਹਾ ਸੀ ਕਿ ਸਿਸੋਦੀਆ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਹਨ। ਕਰੀਬ 30 ਮਿੰਟ ਤੱਕ ਸੁਣਵਾਈ ਤੋਂ ਬਾਅਦ ਅਦਾਲਤ ਨੇ ਸੀਬੀਆਈ ਦੇ ਰਿਮਾਂਡ ਦੀ ਮੰਗ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।