ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ,28ਫਰਵਰੀ(ਵਿਸ਼ਵ ਵਾਰਤਾ)-ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੋਵਾਂ ਮੰਤਰੀਆਂ ਦੇ ਅਸਤੀਫ਼ੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਵਾਨ ਕਰ ਲਏ ਹਨ। ਦੱਸਣਯੋਗ ਹੈ ਕਿ ਸਿਸੋਦੀਆ ਨੂੰ ਸੀਬੀਆਈ ਨੇ ਐਤਵਾਰ ਨੂੰ ਗ੍ਰਿਫਤਾਰ ਕੀਤਾ ਸੀ ਤੇ ਬੀਤੇ ਕੱਲ੍ਹ ਹੀ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਦਾਲਤ ‘ਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਅੱਜ ਸਿਸੋਦੀਆ ਸੁਪਰੀਮ ਕੋਰਟ ਵੀ ਗਏ ਸਨ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਸਿਹਤ ਮੰਤਰੀ ਸਤਿੰਦਰ ਜੈਨ ਪਹਿਲਾਂ ਹੀ ਜੇਲ੍ਹ ਵਿੱਚ ਹਨ।























