• Latest
  • Trending
ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਦਾ ਹਿੱਸਾ: ਰਾਮ ਨਾਥ ਕੋਵਿੰਦ

ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਦਾ ਹਿੱਸਾ: ਰਾਮ ਨਾਥ ਕੋਵਿੰਦ

9 years ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

59 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

1 hour ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

2 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

3 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

3 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

3 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

3 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਦਾ ਹਿੱਸਾ: ਰਾਮ ਨਾਥ ਕੋਵਿੰਦ

May 20, 2018
in ਖਬਰਾਂ
ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਦਾ ਹਿੱਸਾ: ਰਾਮ ਨਾਥ ਕੋਵਿੰਦ
ਐਸ.ਏ.ਐਸ. ਨਗਰ, 20 ਮਈ: ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਦੇਸ਼ ਦੀ ਨਾਮਵਰ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਚਰ (ਆਈਸਰ), ਐਸ.ਏ.ਐਸ. ਨਗਰ ਦੀ 07ਵੀਂ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ, ਜਿਸ ਤੋਂ ਆਈਸਰ ਵਰਗੀ ਸੰਸਥਾ ਨੂੰ ਪ੍ਰੇਰਨਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਪੰਜਾਬ ਵਿਗਿਆਨਕ ਗਿਆਨ ਦੀ ਉਤਪਤੀ ਅਤੇ ਸਿਖਲਾਈ ਦੇ ਸ਼ੁਰੂਆਤੀ ਕੇਂਦਰਾਂ ਵਿੱਚੋਂ ਇੱਕ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਸਥਾ ਦੇ ਵਿਹੜੇ ਵਿੱਚ ਬੂਟਾ ਲਾਇਆ ਅਤੇ ਸੰਸਥਾ ਦੇ 152 ਵਿਦਿਆਰਥੀਆਂ ਨੂੰ ਬੀ.ਐਸ., ਬੀ.ਐਸ-ਐਮ.ਐਸ. ਅਤੇ ਪੀਐਚ.ਡੀ. ਦੀਆਂ ਡਿਗਰੀਆਂ ਵੰਡੀਆਂ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਪੰਜਾਬ ਦੀ ਇਹ ਵਿਰਾਸਤ ਉਦਾਹਰਣ ਪੇਸ਼ ਕਰਦੀ ਹੈ ਕਿ ਕਿਵੇਂ ਇੱਕ ਪਾਸੇ ਵਿਗਿਆਨਕ ਖੋਜੀਆਂ ਅਤੇ ਤਕਨੀਸ਼ਨਾਂ ਦੇ ਸੁਮੇਲ ਅਤੇ ਦੂਜੇ ਬੰਨੇ ਵੱਡੀ ਵਿਕਾਸ ਪ੍ਰਣਾਲੀ ਨੇ ਦੇਸ਼ ਦੇ ਵਿਕਾਸ ਵਿੱਚ ਅਹਮਿ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਖੜਾ-ਨੰਗਲ ਪ੍ਰੋਜੈਕਟ ਵਰਗੇ ਵੱਡੇ ਪ੍ਰੋਜੈਕਟਾਂ ਵਿੱਚ ਜ਼ਮੀਨੀਂ ਪੱਧਰ ‘ਤੇ ਤਕਨੀਸ਼ਨਾਂ ਵੱਲੋਂ ਨਿਭਾਏ ਰੋਲ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਖੇਤੀਬਾੜੀ ਵਿਗਿਆਨੀਆਂ ਅਤੇ ਯੂਨੀਵਰਸਿਟੀਆਂ ਨੇ ਅਨਾਜ ਦੀ ਪੈਦਾਵਾਰ ਵਧਾਉਣ ਅਤੇ ਹਰੀ ਕਰਾਂਤੀ ਲਈ ਆਧਾਰ ਮੁਹੱਈਆ ਕਰਵਾਇਆ। ਰਾਸ਼ਟਰਪਤੀ ਨੇ ਕਿਹਾ ਕਿ ਅੱਜ ਮੋਹਾਲੀ ਆਈ.ਟੀ., ਬਾਇਓਟੈਕਨਾਲੋਜੀ, ਬਾਇਓਇਨਫਰਮੈਟਿਕਸ ਅਤੇ ਹੋਰਨਾਂ ਖੇਤਰਾਂ ਦਾ ਧੁਰਾ ਬਣ ਗਿਆ ਹੈ।
ਸ੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਆਈਸਰ ਉੱਚ ਵਿੱਦਿਆ ਅਤੇ ਖੋਜ ਸਬੰਧੀ ਦੇਸ਼ ਦੀਆਂ ਸਭ ਤੋਂ ਅਹਿਮ ਸੰਸਥਾਵਾਂ ਵਿੱਚ ਸ਼ੁਮਾਰ ਹੈ। ਉੱਤਰੀ ਭਾਰਤ ਵਿੱਚੋਂ ਇਹ ਸੰਸਥਾ ਬਹੁਤ ਥੋੜ੍ਹੇ ਸਮੇਂ ਵਿੱਚ ਸਾਇੰਸ ਨੂੰ ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਗਈ ਹੈ। ਇਸ ਤੋਂ ਇਲਾਵਾ ਭਾਰਤ ਅਤੇ ਭਾਰਤੀ ਸਮਾਜ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਵਿਗਿਆਨਕ ਖੋਜ ਨੂੰ ਉਤਸ਼ਾਹਤ ਕਰਨ ਅਤੇ ਇਸ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਪਣੇ ਉਦੇਸ਼ ਵੱਲ ਵੀ ਇਹ ਸੰਸਥਾ ਲਗਾਤਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਮਾਜ, ਮਿਹਨਤਕਸ਼ ਕਰਦਾਤਾਵਾਂ, ਸਰਕਾਰੀ ਏਜੰਸੀਆਂ  ਅਤੇ ਹੋਰਨਾਂ ਭਾਈਵਾਲਾਂ, ਜਿਨ੍ਹਾਂ ਨੇ ਆਈਸਰ ਅਤੇ ਇਸ ਦੇ ਵਿਦਿਆਰਥੀਆਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸਹਿਯੋਗ ਦਿੱਤਾ ਹੈ, ਨੂੰ ਕਦੇ ਵੀ ਨਾ ਭੁੱਲਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਸਮਾਜ ਅਤੇ ਦੇਸ਼ ਪ੍ਰਤੀ ਕੁਝ ਨਾ ਕੁਝ ਕਰਨ ਦੀ ਭਾਵਨਾ ਜ਼ਰੂਰ ਰੱਖਣ, ਖ਼ਾਸਕਰ ਕੇ ਉਨ੍ਹਾਂ ਲਈ, ਜਿਨ੍ਹਾਂ ਕੋਲ ਸਾਧਨਾਂ ਦੀ ਘਾਟ ਹੈ। ਸ੍ਰੀ ਕੋਵਿੰਦ ਨੇ ਆਖਿਆ ਕਿ ਪੰਜਾਬ ਅਜਿਹੇ ਟੈਕਨੋਕਰੇਟਸ ਦਾ ਲੰਮਾ ਇਤਿਹਾਸ ਸਮੋਈ ਬੈਠਾ ਹੈ ਜਿਹੜੇ ਕਿ ਕਾਮਯਾਬ ਕਾਰੋਬਾਬੀ ਬਣੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਸੇ ਮਾਰਗ ‘ਤੇ ਚੱਲਦਿਆਂ ਚੰਗੇ ਕਾਰੋਬਾਰੀ ਬਣਨ ਨੂੰ ਤਰਜੀਹ ਦੇ ਕੇ ਹੋਰਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਨਾਲ-ਨਾਲ ਸਰਮਾਇਆ ਪੈਦਾ ਕਰਨ ਵਾਲੇ ਵੀ ਬਣਨ, ਜਿਸ ਤਰ੍ਹਾਂ ਬਹੁਤ ਸਾਰੇ ਮਹਾਨ ਸਾਇਸੰਦਾਨਾਂ ਅਤੇ ਤਕਨੀਸ਼ਨਾਂ ਨੇ ਕੀਤਾ ਹੈ। ਉਨ੍ਹਾਂ ਨੇ ਇਸ ਮੌਕੇ ਖੁਸ਼ੀ ਪ੍ਰਗਟਾਈ ਕਿ ਅਕਾਦਮਿਕ ਪ੍ਰਫਾਰਮੈਂਸ ਦੇ ਦੋਵੇਂ ਸੋਨ ਤਗ਼ਮੇ ਵਿਦਿਆਰਥਣਾਂ ਦੇ ਹੀ ਹਿੱਸੇ ਆਏ ਹਨ ਅਤੇ ਅਕਾਦਮਿਕ ਐਕਸੀਲੈਂਸ ਲਈ ਦਿੱਤੇ ਗਏ ਚਾਰ ਐਵਾਰਡਾਂ ਵਿੱਚੋਂ ਵੀ ਤਿੰਨ ਲੜਕੀਆਂ ਨੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ਉੱਤੇ ਵੀ ਦੇਸ਼ ਦੀਆਂ ਧੀਆਂ ਹਰ ਖੇਤਰ ਵਿੱਚ ਲੜਕਿਆਂ ਤੋਂ ਅੱਗੇ ਵੱਧ ਰਹੀਆਂ ਹਨ ਤੇ ਇਹ ਦੇਸ਼ ਨੂੰ ਸੁਨਹਿਰੇ ਭਵਿੱਖ ਵੱਲ ਲਿਜਾਂਦੇ ਕਦਮਾਂ ਵਿੱਚੋਂ ਇੱਕ ਅਹਿਮ ਕਦਮ ਹੈ।
ਉਨ੍ਹਾਂ ਕਿਹਾ ਕਿ ਵਿਗਿਆਨਕ ਖੋਜ ਦਾ ਮੰਤਵ ਤਿੰਨ ਪਰਤੀ ਹੈ। ਪਹਲਿਾ, ਸਾਇੰਸ ਅਤੇ ਤਕਨਾਲੋਜੀ ਦੇਸ਼ ਨੂੰ ਵਿਕਸਤ ਕਰਨ ਵਿੱਚ ਆਪਣੇ ਯੋਗਦਾਨ ਹਰ ਹਾਲ ਜਾਰੀ ਰੱਖੇ। ਵਿਕਾਸ ਸਬੰਧੀ ਸਵਾਲਾਂ ਦੇ ਹੱਲ ਲਈ ਸਾਇੰਸ ਅਤੇ ਤਕਨਾਲੋਜੀ ਦੀ ਲੋੜ ਸਦਾ ਬਣੀ ਰਹੇਗੀੇ। ਅੱਜ ਮੌਸਮੀ ਤਬਦੀਲੀ, ਸਸਤੇ ਇਲਾਜ ਅਤੇ ਕਿਸਾਨਾਂ ਨੂੰ ਪੈਦਾਵਾਰ ਵਧਾਉਣ ਅਤੇ ਘੱਟਦੇ ਪਾਣੀ ਦੇ ਸੰਕਟ ਵਰਗੀਆਂ ਮੁਸ਼ਕਲਾਂ  ਅਤੇ ਸਮਾਜ ਦੇ ਹਰ ਮੈਂਬਰ ਨੂੰ ਮਾਣ-ਸਨਮਾਨ  ਵਾਲੀ ਜ਼ਿੰਦਗੀ ਬਸਰ ਕਰਨ ਦੇ ਯੋਗ ਬਣਾਉਣ ਸਬੰਧੀ ਸਵਾਲ ਦੇਸ਼ ਅਤੇ ਦੁਨੀਆਂ ਅੱਗੇ ਖੜ੍ਹੇ ਹਨ, ਜਿਨ੍ਹਾਂ ਦੇ ਹੱਲ ਲੱਭਣੇ ਲਾਜ਼ਮੀ ਹਨ। ਰਾਸ਼ਟਰਪਤੀ ਨੇ ਆਈਸਰ ਨੂੰ ਇਸ ਸਬੰਧੀ ਅਹਿਮ ਭੂਮਿਕਾ ਨਿਭਾਉਣ ਲਈ ਆਖਿਆ। ਦੂਜਾ, ਉਨ੍ਹਾਂ ਕਿਹਾ ਕਿ ਸਾਇੰਸ ਅਤੇ ਤਕਨਾਲੋਜੀ ਦਾ ਵਪਾਰ ਅਤੇ ਸਨਅੱਤ ਨਾਲ ਡੂੰਘਾ ਸਬੰਧ ਹੈ ਅਤੇ ਸਾਇੰਸ ਅਤੇ ਵਣਜ ਇਕੱਠੇ ਬਹੁਤ ਕੁਝ ਕਰ ਸਕਦੇ ਹਨ। ਕੈਲੇਫੋਰਨੀਆ (ਅਮਰੀਕਾ) ਵਿਚਲੀ ਸਿਲੀਕੌਨ ਵੈਲੀ ਅਤੇ ਭਾਰਤ ਵਿੱਚ ਬੰਗਲੌਰ ਇਸ ਦੀਆਂ ਉਦਾਹਰਨਾਂ ਹਨ। ਉਨ੍ਹਾਂ ਕਿਹਾ ਕਿ ਆਈਸਰ ਨੂੰ ਵੀ ਮੋਹਾਲੀ ਅਤੇ ਨੇੜਲੇ ਸ਼ਹਿਰਾਂ ਵਿੱਚ ਅਜਿਹੀ ਹੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਤੀਜਾ, ਉਨ੍ਹਾਂ ਕਿਹਾ ਕਿ ਵਿਗਿਆਨਕ ਸਿੱਖਿਆ ਅਤੇ ਖੋਜ ਦੀਆਂ ਸੰਸਥਾਵਾਂ ਆਪਣੇ ਆਪ ਵਿੱਚ ਗਿਆਨ ਦੇ ਪਸਾਰ ਲਈ ਅਹਿਮ ਹਨ ਤੇ ਉਨ੍ਹਾਂ ਮੁਤਾਬਕ ਇਹੀ ਗੱਲ ਸਭ ਤੋਂ ਅਹਿਮ ਹੈ।
ਇਸ ਤੋਂ ਪਹਿਲਾਂ ਆਈਸਰ ਦੇ ਬੋਰਡ ਆਫ਼ ਗਵਰਨਰਜ਼ ਦੀ ਚੇਅਰਪਰਸਨ ਡਾ. ਮਧੂਚੰਦਾ ਕਰ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਸ਼ਖ਼ਸੀਅਤਾ ਦਾ ਕਨਵੋਕੇਸ਼ਨ ਵਿੱਚ ਪੁੱਜਣ ‘ਤੇ ਸੰਸਥਾ ਵੱਲੋਂ ਸਵਾਗਤ ਕੀਤਾ ਅਤੇ ਸੰਸਥਾ ਦੇ ਡਾਇਰੈਕਟਰ ਪ੍ਰੋ. ਦੇਬੀ ਪ੍ਰਸਾਦ ਸਰਕਾਰ ਨੇ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡੀਨ ਅਕਾਦਮਿਕ ਆਰ.ਐਸ.ਜੌਹਲ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸੁਪਤਨੀ ਸ੍ਰੀਮਤੀ ਸਵਿਤਾ ਕੋਵਿੰਦ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸ੍ਰੀ ਕਪਤਾਨ ਸਿੰਘ ਸੋਲੰਕੀ , ਕੈਬਨਿਟ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ, ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਐਨ.ਐਸ.ਕਲਸੀ, ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਅਰੁਨ ਕੁਮਾਰ ਗਰੋਵਰ, ਆਈਸਰ ਦੇ ਬੋਰਡ ਆਫ਼ ਗਵਰਨਰਜ਼, ਸੈਨੇਟ ਦੇ ਮੈਂਬਰ, ਸਹਾਇਕ ਰਜਿਸਟਰਾਰ ਬਿਪੁਲ ਕੁਮਾਰ ਚੌਧਰੀ ਸਮੇਤ ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

Punjab: ਤਿਉਹਾਰੀ ਸੀਜ਼ਨ ਦੌਰਾਨ ਰੇਲਵੇ ਵੱਲੋਂ ਯਾਤਰੀਆਂ ਨੂੰ ਵੱਡੀ ਸੌਗਾਤ

Punjab: ਤਿਉਹਾਰੀ ਸੀਜ਼ਨ ਦੌਰਾਨ ਰੇਲਵੇ ਵੱਲੋਂ ਯਾਤਰੀਆਂ ਨੂੰ ਵੱਡੀ ਸੌਗਾਤ

by Ranjit Singh
3 weeks ago
0

Punjab: ਤਿਉਹਾਰੀ ਸੀਜ਼ਨ ਦੌਰਾਨ ਰੇਲਵੇ ਵੱਲੋਂ ਯਾਤਰੀਆਂ ਨੂੰ ਵੱਡੀ ਸੌਗਾਤ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲਗੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 