ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,2ਮਾਰਚ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕਰਨਗੇ। ਦੱਸ ਦਈਏ ਕਿ ਕੱਲ੍ਹ 3 ਮਾਰਚ ਨੂੰ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਮਾਨ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਅਜਨਾਲਾ ‘ਚ ਵਾਪਰੀ ਘਟਨਾ ਤੇ ਵੀ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਾਰੇ ਘਟਨਾਕ੍ਰਮ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਅਜਨਾਲਾ ‘ਚ ਵਾਪਰੀ ਘਟਨਾ ਸੰਬੰਧੀ ਵੀ ਪੰਜਾਬ ਸਰਕਾਰ ਤੋਂ ਰਿਪੋਰਟ ਦੀ ਮੰਗ ਸੀ।