ਗਵਰਨਰ ਸਾਬ੍ਹ ਦੇ ਸ਼ੁਰੂਆਤੀ ਭਾਸ਼ਣ ਦੌਰਾਨ ਗਿਣਾਈਆਂ ਪ੍ਰਾਪਤੀਆਂ ਸਾਡੀ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਨੇ – ਮੁੱਖ ਮੰਤਰੀ ਮਾਨ
ਚੰਡੀਗੜ੍ਹ,3ਮਾਰਚ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੁਆਰਾ ਗਿਣਾਈਆਂ ਪ੍ਰਾਪਤੀਆਂ ਨੂੰ ਲੈ ਕੇ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਪਵਿੱਤਰ ਸਦਨ ਵਿਖੇ ਹਾਜ਼ਰੀ ਭਰੀ…ਗਵਰਨਰ ਸਾਬ੍ਹ ਦੇ ਸ਼ੁਰੂਆਤੀ ਭਾਸ਼ਣ ਦੌਰਾਨ ਗਿਣਾਈਆਂ ਪ੍ਰਾਪਤੀਆਂ ਸਾਡੀ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਨੇ…ਪੂਰੀ ਕੋਸ਼ਿਸ਼ ਕਰਾਂਗੇ ਇਹ ਸੈਸ਼ਨ ਪੰਜਾਬ ਦੇ ਮੁੱਦਿਆਂ ਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਸਮਰਪਿਤ ਹੋਵੇ”
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਵੱਲੋਂ ਬਜਟ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ। ਰਾਜਪਾਲ ਨੇ ਵੀ ਸੈਸ਼ਨ ਲਈ ਪ੍ਰਵਾਨਗੀ ਦੇ ਦਿੱਤੀ ਸੀ।
https://twitter.com/BhagwantMann/status/1631592779003613184?t=KLuWERe-U5vqHe1mS_MTwA&s=08























