ਮੁੱਖ ਮੰਤਰੀ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ
ਚੰਡੀਗੜ੍ਹ,4ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕਾਨੂੰਨ ਵਿਵਸਥਾ ਖਰਾਬ ਹੋਣ ਦਾ ਦੋਸ਼ ਲਗਾਉਂਦੇ ਹੋਏ ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ।
ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..
— Bhagwant Mann (@BhagwantMann) March 4, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ “ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..”























