ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਏ ਵੇਣੂਪ੍ਰਸਾਦ ਨੂੰ ਗਹਿਰਾ ਸਦਮਾ, ਮਾਤਾ ਦਾ ਦਿਹਾਂਤ
ਮੁੱਖ ਮੰਤਰੀ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,4ਮਾਰਚ(ਵਿਸ਼ਵ ਵਾਰਤਾ)- : ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਏ ਵੇਣੂਪ੍ਰਸਾਦ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਏ ਮਾਂਗਮਾ (83) ਦਾ ਦਿਹਾਂਤ ਹੋ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਧੀਕ ਮੁੱਖ ਸਕੱਤਰ ਏ. ਵੇਣੁਪ੍ਰਸਾਦ ਦੀ ਮਾਤਾ ਸ੍ਰੀਮਤੀ ਏ ਮਾਂਗਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਦਾ ਉਮਰ ਸੰਬੰਧੀ ਪੇਚੀਦਗੀਆਂ ਕਾਰਨ ਹੈਦਰਾਬਾਦ ਵਿਖੇ ਦਿਹਾਂਤ ਹੋ ਗਿਆ ਸੀ। ਉਹ 83 ਸਾਲ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਏ ਮਾਂਗਮਾ ਦੀ ਮੌਤ ਸਮੁੱਚੇ ਪਰਿਵਾਰ ਲਈ ਇੱਕ ਵੱਡਾ ਘਾਟਾ ਹੈ, ਏ ਮਾਂਗਮਾ ਨੂੰ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਪਵਿੱਤਰ ਆਤਮਾ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਸ਼੍ਰੀਮਤੀ ਏ ਮਾਂਗਮਾ ਦੁਆਰਾ ਦਰਸਾਏ ਮਾਰਗ ਨੇ ਪੂਰੇ ਪਰਿਵਾਰ ਨੂੰ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ, ਜੋਸ਼ ਅਤੇ ਲਗਨ ਨਾਲ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ ਹੈ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਹਿੰਮਤ ਬਖਸ਼ਣ।
ਮਿਲੀ ਜਾਣਕਾਰੀ ਅਨੁਸਾਰ ਏ ਮਾਂਗਮਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4:30 ਵਜੇ ਹੈਦਰਾਬਾਦ ਵਿੱਚ ਕੀਤਾ ਜਾਵੇਗਾ।























