ਗੁਰਪਤਵੰਤ ਸਿੰਘ ਪੰਨੂ ਨੇ ਮੁੱਖ ਮੰਤਰੀ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਿੱਤੀ ਧਮਕੀ
G-20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ‘ਚ ਸਵਾਗਤ ਵਾਲੇ ਸ਼ੰਭੂ ਬਾਰਡਰ ‘ਤੇ ਲਗਾਏ ਸਲੋਗਨ
ਚੰਡੀਗੜ੍ਹ,4ਮਾਰਚ(ਵਿਸ਼ਵ ਵਾਰਤਾ)- ਸਿੱਖ ਫਾਰ ਜਸਟਿਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਸ਼ਨੀਵਾਰ ਸਵੇਰੇ ਖਾਲਿਸਤਾਨ ਦੀ ਹਮਾਇਤ ਸਮੇਤ ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ‘ਚ ਸਵਾਗਤ ਵਾਲੇ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਸਲੋਗਨ ਲਗਾਏ ਹਨ। ਪੰਨੂ ਨੇ ਗ੍ਰਹਿ ਮੰਤਰੀ ਸ਼ਾਹ ਅਤੇ ਸੀ.ਐਮ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਪੰਨੂੰ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਕੇਂਦਰ ਅਤੇ ਪੰਜਾਬ ਸਰਕਾਰ ਨੇ ਪੰਜਾਬ ਦੇ ਸੈਂਕੜੇ ਘਰਾਂ ਵਿੱਚ ਪੁਲੀਸ ਭੇਜੀ ਸੀ। ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ। ਪੰਜਾਬ ਦੇ ਹਰ ਘਰ ਵਿੱਚ ਬਾਰੂਦ ਬਣ ਰਿਹਾ ਹੈ। ਇਹ ਬਾਰੂਦ ਉਦੋਂ ਹੀ ਫਟੇਗਾ ਜਦੋਂ ਉਹ ਚਾਹੁਣਗੇ। ਇਸ ਵਿੱਚ ਗ੍ਰਹਿ ਮੰਤਰੀ ਸ਼ਾਹ ਅਤੇ ਸੀਐਮ ਮਾਨ ਦੀ ਸਿਆਸੀ ਮੌਤ ਹੋਵੇਗੀ। ਪੰਨੂ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਲਿਖਿਆ ਨਾਅਰਾ ਭਾਰਤ ਲਈ ਸੰਦੇਸ਼ ਹੈ। ਹੁਣ ਪੰਜਾਬ ਅਤੇ ਹਰਿਆਣਾ ਭਾਰਤ ਦਾ ਹਿੱਸਾ ਨਹੀਂ ਹਨ ਅਤੇ ਇਹ ਖਾਲਿਸਤਾਨ ਹੈ। ਪੰਨੂ ਨੇ ਸੂਬੇ ਦੇ ਨੌਜਵਾਨਾਂ ਨੂੰ 15-16 ਮਾਰਚ ਨੂੰ ਜੀ-20 ਵਿੱਚ ਹੋਣ ਵਾਲੇ ਡੈਲੀਗੇਟਾਂ ਤੱਕ ਖਾਲਿਸਤਾਨ ਦਾ ਸੁਨੇਹਾ ਪਹੁੰਚਾਉਣ ਲਈ ਇਕੱਠੇ ਹੋਣ ਲਈ ਵੀ ਕਿਹਾ ਹੈ।























