• Latest
  • Trending
ਕਮਰਸ਼ੀਆਲ ਖੱਡਾਂ ਵਿੱਚੋਂ ਵੀ ਮਿਲੇਗਾ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ : ਮੀਤ ਹੇਅਰ

ਕਮਰਸ਼ੀਆਲ ਖੱਡਾਂ ਵਿੱਚੋਂ ਵੀ ਮਿਲੇਗਾ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ : ਮੀਤ ਹੇਅਰ

3 years ago
Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

4 minutes ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

23 minutes ago
Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

3 hours ago
ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

10 hours ago
ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

10 hours ago
ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

10 hours ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

11 hours ago
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

12 hours ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, August 4, 2026
No Result
View All Result
29 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਮਰਸ਼ੀਆਲ ਖੱਡਾਂ ਵਿੱਚੋਂ ਵੀ ਮਿਲੇਗਾ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ : ਮੀਤ ਹੇਅਰ

March 5, 2023
in ਸਿਆਸੀ, ਖਬਰਾਂ, ਪੰਜਾਬ, ਵਪਾਰ
ਕਮਰਸ਼ੀਆਲ ਖੱਡਾਂ ਵਿੱਚੋਂ ਵੀ ਮਿਲੇਗਾ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ : ਮੀਤ ਹੇਅਰ

ਕਮਰਸ਼ੀਆਲ ਖੱਡਾਂ ਵਿੱਚੋਂ ਵੀ ਮਿਲੇਗਾ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ : ਮੀਤ ਹੇਅਰ

ਚੰਡੀਗੜ੍ਹ / ਬਾਘਾਪੁਰਾਣਾ (ਮੋਗਾ), 5ਮਾਰਚ (ਵਿਸ਼ਵ ਵਾਰਤਾ)-ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਪ੍ਰਸ਼ਾਸ਼ਕੀ ਸੁਧਾਰ, ਜਲ ਸਰੋਤ, ਖਣਨ ਤੇ ਭੂ- ਵਿਗਿਆਨ, ਸਾਇੰਸ ਤਕਨਾਲੋਜੀ ਤੇ ਵਾਤਾਵਰਨ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਸੂਬੇ ਦੀਆਂ 100 ਕਮਰਸ਼ੀਆਲ ਖੱਡਾਂ ਵਿੱਚੋਂ ਵੀ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ ਮਿਲਣ ਲੱਗੇਗਾ। ਮਾਰਚ ਦੌਰਾਨ ਸਾਰੀਆਂ ਖੱਡਾਂ ਦੇ ਟੈਂਡਰ ਨਵੇਂ ਸਿਰੇ ਤੋਂ ਕੀਤੇ ਜਾ ਰਹੇ ਹਨ। ਉਹ ਬੀਤੇ ਦਿਨ ਪਿੰਡ ਸੇਖਾ ਕਲਾਂ ਵਿਖੇ 13.50 ਕਰੋੜ ਰੁਪਏ ਦੀ ਲਾਗਤ ਨਾਲ ਸਿਵੀਆਂ ਰਜਬਾਹਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਇਸੇ ਸਾਲ ਜੁਲਾਈ ਮਹੀਨੇ ਤੱਕ 250 ਖੱਡਾਂ ਚਾਲੂ ਕਰ ਦਿੱਤੀਆਂ ਜਾਣ, ਜਿਹਨਾਂ ਵਿੱਚ 100 ਖੱਡਾਂ ਕਮਰਸ਼ੀਆਲ ਅਤੇ 150 ਖੱਡਾਂ ਜਨਤਕ ਵਰਗ ਨਾਲ ਸਬੰਧਤ ਹੋਣਗੀਆਂ। ਉਹਨਾਂ ਕਿਹਾ ਕਿ ਫਿਲਹਾਲ ਸੂਬੇ ਭਰ ਵਿੱਚ 16 ਸਰਕਾਰੀ ਖੱਡਾਂ ਚਾਲੂ ਕਰ ਦਿੱਤੀਆਂ ਹਨ। ਮਾਰਚ ਮਹੀਨੇ ਤੱਕ 32 ਹੋਰ ਖੱਡਾਂ ਚਾਲੂ ਹੋ ਜਾਣਗੀਆਂ। ਉਹਨਾਂ ਕਿ ਰੇਤੇ ਦੀ ਚੋਰ ਬਾਜ਼ਾਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੂਬੇ ਨੂੰ 7 ਬਲਾਕਾਂ ਵਿੱਚੋਂ ਤੋੜ ਕੇ 100 ਬਲਾਕਾਂ ਵਿੱਚ ਵੰਡ ਦਿੱਤਾ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨਾ ਅਤੇ ਹਰੇਕ ਖੇਤ ਤੱਕ ਪਾਣੀ ਪਹੁੰਚਾਉਣਾ ਪ੍ਰਮੁੱਖ ਤਰਜੀਹ ਹੈ। ਉਹਨਾਂ ਕਿਹਾ ਕਿ ਸੂਬੇ ਭਰ ਵਿੱਚ 500 ਕਰੋੜ ਰੁਪਏ ਨਾਲ ਲਾਈਨਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲਾਂ ਇਸ ਕੰਮ ਲਈ 10 ਫੀਸਦੀ ਕਿਸਾਨ ਨੂੰ ਪਾਉਣਾ ਪੈਂਦਾ ਸੀ ਪਰ ਹੁਣ ਇਹ ਸਾਰਾ 100 ਫੀਸਦੀ ਖਰਚਾ ਸਰਕਾਰ ਦੇਵੇਗੀ। ਉਹਨਾਂ ਐਲਾਨ ਕੀਤਾ ਕਿ ਬਾਘਾ ਰਜਬਾਹਾ ਦਾ ਕੰਮ ਵੀ ਅਗਲੇ ਸਾਲ ਚੱਲ ਪਵੇਗਾ। ਇਸ ਤੋਂ ਇਲਾਵਾ ਉਹਨਾਂ ਬਾਘਾਪੁਰਾਣਾ ਵਿੱਚ ਨਵਾਂ ਸੁਵਿਧਾ ਕੇਂਦਰ ਖੋਲ੍ਹਣ ਦਾ ਵੀ ਐਲਾਨ ਕੀਤਾ।
ਉਹਨਾਂ ਕਿਹਾ ਕਿ ਨਵੀਂ ਖੇਤੀ ਨੀਤੀ ਲਈ ਕਿਸਾਨਾਂ ਨਾਲ ਸਲਾਹ ਕੀਤੀ ਜਾ ਰਹੀ ਹੈ। ਇਹ ਨੀਤੀ ਏ ਸੀ ਕਮਰਿਆਂ ਵਿੱਚ ਬੈਠ ਕੇ ਨਹੀਂ ਬਣਾਈ ਜਾ ਰਹੀ। ਮੂੰਗੀ ਉੱਤੇ ਐੱਮ ਐੱਸ ਪੀ ਦਿੱਤੀ ਜਾ ਰਹੀ ਹੈ। ਸਿੱਧੀ ਬਿਜਾਈ ਲਈ 15 ਹਜ਼ਾਰ ਪ੍ਰਤੀ ਏਕੜ ਦਿੱਤਾ ਜਾ ਰਿਹਾ ਹੈ ਤਾਂ ਜੋ ਖੇਤੀ ਵਿਭਿੰਨਤਾ ਲਿਆਂਦੀ ਜਾ ਸਕੇ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਵਿਚੋਂ ਨਿਕਲ ਕੇ ਆਈ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਵੇ।
ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਵਿਧਾਇਕ  ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਇਹ ਲੋਕਾਂ ਦੀ ਚਿਰੋਕਣੀ ਮੰਗ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ। ਇਸ ਕੰਮ ਲਈ ਉਹਨਾਂ ਨੇ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਸੀ। ਜਿਸ ਦਾ ਇਲਾਕੇ ਦਾ 18 ਪਿੰਡਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ 21 ਹਜ਼ਾਰ ਏਕੜ ਰਕਬੇ ਨੂੰ ਪਾਣੀ ਦੀ ਸਹੂਲਤ ਮਿਲੇਗੀ ਜੋ ਕਿ ਪਹਿਲਾਂ 14 ਹਜ਼ਾਰ ਨੂੰ ਮਿਲਦੀ ਸੀ।
ਡਾਕਟਰ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਸ੍ਰ ਹਰਮਨਦੀਪ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਐੱਸ ਡੀ ਐੱਮ ਸ੍ਰ ਰਾਮ ਸਿੰਘ, ਸ਼੍ਰੀ ਸ਼ੰਮੀ ਕੁਮਾਰ ਮੁੱਖ ਇੰਜੀਨੀਅਰ ਜਲ ਸਰੋਤ ਵਿਭਾਗ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

by Ranjit Singh
August 4, 2026
0

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ 'ਚ ਵਰਕਰ ਮਿਲਣੀਆਂ ਦਾ ਦੌਰ ਜਾਰੀ - ਅੱਜ ਫਾਜ਼ਿਲਕਾ ਅਤੇ ਫਿਰੋਜ਼ਪੁਰ 'ਚ ਹੋਣਗੀਆਂ ਮੀਟਿੰਗਾਂ ਚੰਡੀਗੜ੍ਹ,...

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

by Ranjit Singh
August 4, 2026
0

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ...

Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

by Ankit
August 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 04-08-2026 |...

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

by Jaspreet Kaur
August 3, 2026
0

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF 'ਤੇ ਵਧਾਇਆ TAX! - ਅੱਜ ਤੋਂ ਨਵੀਆਂ ਦਰਾਂ ਪੂਰੇ ਦੇਸ਼ 'ਚ ਲਾਗੂ - ਜਾਣੋ ਕਿੰਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

by Ranjit Singh
August 4, 2026
0

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ 'ਚ ਵਰਕਰ ਮਿਲਣੀਆਂ ਦਾ ਦੌਰ ਜਾਰੀ - ਅੱਜ ਫਾਜ਼ਿਲਕਾ ਅਤੇ ਫਿਰੋਜ਼ਪੁਰ 'ਚ ਹੋਣਗੀਆਂ ਮੀਟਿੰਗਾਂ ਚੰਡੀਗੜ੍ਹ,...

Most Popular

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

by Navjot
6 days ago
0

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ 'ਐਕਸਰਸਾਈਜ਼ ਪਿੱਚ ਬਲੈਕ' ਵਿੱਚ ਸਰਗਰਮੀ ਨਾਲ ਸ਼ਾਮਲ  ਡਾਰਵਿਨ (ਆਸਟ੍ਰੇਲੀਆ), 28 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਹਵਾਈ ਸੈਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 