ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
G-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ 15-17 ਮਾਰਚ ਤੇ 19-20 ਮਾਰਚ ਨੂੰ ਹੋਣ ਵਾਲੇ G-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਹਨਾਂ ਵੱਲੋਂ G-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਨਾਲ ਵੱਡੇ ਅਧਿਕਾਰੀ ਵੀ ਮੌਜੂਦ ਰਹੇ। ਮੁੱਖ ਮੰਤਰੀ ਮਾਨ ਨੇ ਸੰਮੇਲਨ ਦੀਆਂ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੌਕੇ ਤੇ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ। ਸੰਮੇਲਨ 15-17ਮਾਰਚ ਤੇ 19-20 ਮਾਰਚ ਨੂੰ ਹੋਵੇਗਾ।























