ਚੰਡੀਗੜ੍ਹ, 21 ਮਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਕਿਲਾ ਹਕੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤਪਟਵਾਰੀ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਿਲਾ ਹਕੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਜਸਪਾਲ ਸਿੰਘ ਨੂੰਸ਼ਿਕਾਇਤਕਰਤਾ ਕੁਲਵੰਤ ਸਿੰਘ ਵਾਸੀ ਪਿੰਡ ਧੰਦੀਵਾਲ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੀ ਮਲਕੀਅਤ ਨੂੰ ਬਦਲਣ ਲਈ 15,000 ਰੁਪਏ ਦੀਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸਬਿਓਰੋ ਦੇ ਥਾਣੇ ਵਿਚ ਮੁਕੱਦaਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।