ਮਹਿਲਾ ਪ੍ਰੀਮੀਅਰ ਲੀਗ : ਗੁਜਰਾਤ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਆਹਮੋ-ਸਾਹਮਣੇ
ਪੜ੍ਹੋ,ਗੁਜਰਾਤ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 8ਮਾਰਚ(ਵਿਸ਼ਵ ਵਾਰਤਾ)-ਮਹਿਲਾ ਪ੍ਰੀਮੀਅਰ ਲੀਗ ਅੱਜ ‘ਚ ਗੁਜਰਾਤ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਗੁਜਰਾਤ ਦੀ ਕਪਤਾਨ ਸਨੇਹ ਰਾਣਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਗੁਜਰਾਤ ਦੀ ਕਪਤਾਨ ਬੇਥ ਮੂਨੀ ਅੱਜ ਦਾ ਮੈਚ ਨਹੀਂ ਖੇਡ ਰਹੀ ਹੈ। ਮੁੰਬਈ ਖ਼ਿਲਾਫ਼ ਪਹਿਲੇ ਮੈਚ ਵਿੱਚ ਸੱਟ ਲੱਗਣ ਕਾਰਨ ਮੂਨੀ ਯੂਪੀ ਵਾਰੀਅਰਜ਼ ਖ਼ਿਲਾਫ਼ ਮੈਚ ਨਹੀਂ ਖੇਡ ਸਕੀ ਸੀ। ਦੋਵੇਂ ਟੀਮਾਂ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਜਿੱਤ ਦੀ ਤਲਾਸ਼ ਵਿੱਚ ਹਨ।























