ਕਿਸਾਨਾਂ ਦੇ 72.73 ਕਰੋੜ ਰੁਪਏ ਦੇ ਕਰਜ਼ੇ ਹੋਏ ਮੁਆਫ਼
ਅੰਮ੍ਰਿਤਸਰ, 22 ਮਈ (ਵਿਸ਼ਵ ਵਾਰਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਖੇਤੀ ਕਰਜ਼ੇ ਮੁਆਫ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸਨੂੰ ਅਮਲੀ ਜਾਮਾ ਲੜੀਵਾਰ ਪਹਿਨਾਇਆ ਜਾ ਰਿਹਾ ਹੈ ਅਤੇ ਅੱਜ ਜਿਲਾੰ ਵਿਚ ਸੱਤ ਥਾਵਾਂ ‘ਤੇ ਸਮਾਗਮ ਕਰਕੇ ਕਿਸਾਨਾਂ ਨੂੰ ਕਰਜ਼ਾ ਮੁਕਤੀ ਦੇ ਸਰਟੀਫਿਕੇਟ ਦਿੱਤੇ ਗਏ ਹਨ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਜ਼ਿਲਾ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ 4990 ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਦਿੱਤਾ ਗਿਆ ਹੈ।
ਸ. ਸੰਘਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਮੀਨ ਦੀ ਮਾਲਕੀ ਨੂੰ ਧਿਆਨ ਵਿਚ ਰੱਖਕੇ ਸਾਰੇ ਕਿਸਾਨਾਂ ਦੇ ਨਾਮ ਕਰਜ਼ਾ ਮੁਆਫੀ ਲਈ ਬੈਂਕਾਂ ਵੱਲੋਂ ਤਿਆਰ ਕੀਤੇ ਜਾਂਦੇ ਹਨ ਅਤੇ ਉਸ ਅਨੁਸਾਰ ਹੀ 4990 ਕਿਸਾਨਾਂ ਨੂੰ 72.73 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਇਸ ਸਬੰਧੀ ਕਰਜ਼ਾ ਮੁਆਫੀ ਸਮਾਗਮ ਕਰਵਾਏ ਗਏ, ਜਿੰਨਾਂ ਵਿਚ ਕਿਸਾਨਾਂ ਤੋਂ ਇਲਾਵਾ ਸਥਾਨਕ ਹਲਕਾ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਬੈਂਕਰਾਂ ਨੇ ਸ਼ਮੂਲੀਅਤ ਕੀਤੀ। ਸ. ਸੰਘਾ ਨੇ ਦੱਸਿਆ ਕਿ ਇੰਨਾਂ ਸਮਾਗਮਾਂ ਤਹਿਤ ਚੌਗਾਵਾਂ, ਅਜਨਾਲਾ, ਜੰਡਿਆਲਾ ਗੁਰੂ, ਬਾਬਾ ਬਕਾਲਾ, ਮਜੀਠਾ ਅਤੇ ਅਟਾਰੀ ਵਿਖੇ ਸਮਾਗਮ ਕਰਵਾ ਕੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਲਾਭ ਦਿੱਤਾ ਗਿਆ।
ਸ. ਸੰਘਾ ਨੇ ਦੱਸਿਆ ਕਿ ਬੜੀ ਖੁਸ਼ੀ ਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਖੇਤੀ ਕਰਜ਼ੇ ਦੀ ਮੁਆਫ਼ੀ ਦੇ ਵਾਅਦੇ ਨੂੰ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਪਹਿਲਾਂ ਪੰਜਾਬ ਭਰ ਵਿਚ ਤਿੰਨ ਵੱਡੇ ਸਮਾਗਮ ਕਰਕੇ ਕਿਸਾਨਾਂ ਨੂੰ ਖੇਤੀ ਕਰਜ਼ਿਆਂ ਤੋਂ ਰਾਹਤ ਦਿੱਤੀ ਗਈ ਹੈ, ਜਿਸ ਵਿਚ ਮੁੱਖ ਮੰਤਰੀ ਖ਼ੁਦ ਸ਼ਾਮਿਲ ਹੋਏ ਸਨ ਅਤੇ ਹੁਣ ਬੈਂਕ ਸਰਕਲ ਪੱਧਰ ‘ਤੇ ਇਹ ਸਮਾਗਮ ਕਰਕੇ ਕਿਸਾਨਾਂ ਨੂੰ ਕਰਜ਼ਾ ਮੁੱਕਤੀ ਦੇ ਸਰਟੀਫਿਕੇਟ ਦੇ ਰਹੇ ਹਨ।
ਮੌਸਮ ਬਦਲਣ ਨਾਲ ਕਿਵੇਂ ਫੈਲਦਾ ਹੈ ਮਲੇਰੀਆ
ਮੌਸਮ ਬਦਲਣ ਨਾਲ ਕਿਵੇਂ ਫੈਲਦਾ ਹੈ ਮਲੇਰੀਆ ਨਵੀਂ ਦਿੱਲੀ, 28ਅਪ੍ਰੈਲ (IANS,ਵਿਸ਼ਵ ਵਾਰਤਾ)-ਮਾਹਿਰਾਂ ਦੇ ਅਨੁਸਾਰ ਮਲੇਰੀਆ ਦੇ ਪ੍ਰਸਾਰਣ ਪੈਟਰਨ ਨੂੰ...