• Latest
  • Trending
ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਸਨਮਾਨ ਦਿੱਤਾ : ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਸਨਮਾਨ ਦਿੱਤਾ : ਡਾ. ਬਲਜੀਤ ਕੌਰ

4 years ago
Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

16 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

33 minutes ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

1 hour ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

2 hours ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

2 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

3 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਸਨਮਾਨ ਦਿੱਤਾ : ਡਾ. ਬਲਜੀਤ ਕੌਰ

March 12, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਸਨਮਾਨ ਦਿੱਤਾ : ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਸਨਮਾਨ ਦਿੱਤਾ : ਡਾ. ਬਲਜੀਤ ਕੌਰ

*ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰ ਕਾਰਜ-ਪ੍ਰਣਾਲੀ ਸਦਕਾ ਸਕਾਲਰਸ਼ਿਪ ਸਕੀਮ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਹਾਸਲ ਹੋਈ ਪੰਜਵੀਂ ਪੁਜੀਸ਼ਨ*

*ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਰਾਖਵਾਂਕਰਨ ਲਾਗੂ ਕਰਨਾ ਪੰਜਾਬ ਸਰਕਾਰ ਦਾ ਵੱਡਾ ਕਦਮ*

*ਬਦਲੀਆਂ ਸਬੰਧੀ ਨੀਤੀ ਲਾਗੂ ਕਰਕੇ ਆਂਗਨਵਾੜੀ ਵਰਕਰਾਂ ਦੀਆਂ 20 ਸਾਲਾਂ ਤੋਂ ਚਲ ਰਹੀਆਂ ਸਮੱਸਿਆਵਾਂ ਤੋਂ ਮਿਲਿਆ ਛੁਟਕਾਰਾ*

ਚੰਡੀਗੜ੍ਹ, 12 ਮਾਰਚ (ਵਿਸ਼ਵ ਵਾਰਤਾ):-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਲੋਕ ਹਿੱਤ ਵਾਲਾ ਬਜਟ ਪੇਸ਼ ਕਰਨ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਬਜਟ ਨਾਲ ਹਰ ਵਰਗ ਦੇ ਜੀਵਨ ਵਿੱਚ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।

ਉਹਨਾ ਕਿਹਾ ਕਿ ਸਮਾਜਿਕ ਸੁਰੱਖਿਆਂ ਵਿਭਾਗ ਪੰਜਾਬ ਰਾਜ ਦੇ ਹਰ ਇਕ ਬਾਸ਼ਿੰਦੇ ਤੱਕ ਪਹੁੰਚ ਰੱਖਣ ਵਾਲਾ ਮਹਿਕਮਾ ਹੈ, ਜਦਕਿ ਸਮਾਜਿਕ ਨਿਆਂ ਵਿਭਾਗ ਸਦੀਆਂ ਤੋਂ ਲਿਤਾੜੇ ਹੋਏ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਵਲੋਂ ਮਿਲੇ ਹੋਏ ਅਧਿਕਾਰਾਂ ਦਾ ਮਿਲਣਾ ਯਕੀਨੀ ਬਣਾਉਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਮਾਜਿਕ ਨਿਆਂ ਵਿਭਾਗ ਨੇ ਆਪਣੇ ਵੱਲੋਂ ਪੂਰਣ ਤੌਰ ਤੇ ਲੋਕਾਂ ਨੂੰ ਨਿਆਂ ਦਿਵਾਉਣ ਦਾ ਕੰਮ ਇੱਕ ਸਾਲ ਵਿੱਚ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੈਟ੍ਰਿਕ ਸਕਾਲਰਸ਼ਿਪ ਸਕੀਮ ਜੋ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਦੇ ਘੇਰੇ ਵਿੱਚ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਟੂ ਸਰਕਾਰਾਂ ਦੀ ਲੁੱਟ ਕਾਰਨ ਸਕਾਲਰਸ਼ਿਪ ਉਤੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਕੀਮਤੀ ਸਮਾਂ ਬਹੁਤ ਬਰਬਾਦ ਹੋਣ ਤੋਂ ਇਲਾਵਾ ਉਨ੍ਹਾਂ ਨੂੰ ਆਪਣੀਆਂ ਡਿਗਰੀਆਂ ਹਾਸਲ ਕਰਨ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪਈਆਂ ਸਨ ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਡਿਊਲਡ ਕਾਸਟ ਵਿਦਿਆਰਥੀਆਂ ਲਈ ਇਸ ਸਕੀਮ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਅਤੇ ਨਾਲ ਹੀ ਵਧੀਆ ਢੰਗ ਨਾਲ ਸਕੀਮ ਚਲਾਉਣ ਲਈ ਦੇਸ਼ ਭਰ ਵਿਚ ਪੰਜਵਾਂ ਸਥਾਨ ਵੀ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਬੀ.ਆਰ. ਅੰਬੇਡਕਰ ਪੋਰਟਲ ਖੋਲਿਆ ਗਿਆ। ਜਿਸ ਤੇ ਵਿਦਿਆਰਥੀ ਆਨ ਲਾਈਨ ਅਪਲਾਈ ਕਰਕੇ ਸਕੀਮ ਦਾ ਲਾਭ ਲੈ ਸਕਦੇ ਹਨ। ਇਹ ਪੋਰਟਲ ਸਾਰਾ ਸਾਲ ਖੁਲਿਆ ਰਿਹਾ, ਜਿਹੜੀ ਸਕੀਮ ਪਿਛਲੇ ਸਾਲਾਂ ਦੌਰਾਨ ਡੁਬਦੀ ਨਜ਼ਰ ਆ ਰਹੀ ਸੀ, ਇਸ ਸਾਲ ਇਸ ਪੋਰਟਲ ਤੇ 2 ਲੱਖ 20 ਹਜ਼ਾਰ ਤੋਂ ਉਪਰ ਵਿਦਿਆਰਥੀਆਂ ਰਜਿਸ਼ਟਰ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਸ਼ੀਰਵਾਦ ਸਕੀਮ ਨੂੰ ਸਿਰਫ ਵਾਹੋਵਾਹੀ ਖੱਟਣ ਦਾ ਹੀ ਸਾਧਨ ਸਮਝ ਰੱਖਿਆ ਸੀ ਜਦੋਂ ਭਗਵੰਤ ਮਾਨ ਸਰਕਾਰ ਹੋਂਦ ਵਿੱਚ ਆਈ ਸੀ ਤਾਂ ਉਸ ਦਿਨ ਤੋਂ ਬਾਅਦ ਸਹੀ ਮਾਅਨਿਆਂ ਵਿੱਚ ਇਸ ਸਕੀਮ ਅਧੀਨ 51,000 ਸ਼ਗਨ ਦਿੱਤਾ ਜਾਣ ਲੱਗਾ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ 35000 ਤੋਂ ਵੱਧ ਬੱਚੀਆ ਦੇ ਪੈਡਿੰਗ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤੱਕ 175 ਕਰੋੜ ਦੀ ਰਾਸ਼ੀ ਅਸ਼ੀਰਵਾਦ ਸਕੀਮ ਅਧੀਨ ਜਾਰੀ ਕੀਤੀ ਹੈ।

ਉਨ੍ਹਾਂ ਵਿੱਤ ਮੰਤਰੀ ਦਾ ਪੋਸਟ ਮੈਟ੍ਰਿਕ ਸਕੀਮ ਅਤੇ ਆਦਰਸ਼ ਗ੍ਰਾਮ ਯੋਜਨਾ ਲਈ 850 ਕਰੋੜ ਦਾ ਪ੍ਰਸਤਾਵ ਰੱਖਣ ਤੇ ਧੰਨਵਾਦ ਕਰਦਿਆ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ਵਿੱਚ ਉਨ੍ਹਾਂ ਪਿੰਡਾਂ ਵਿੱਚ ਸਹੂਲਤਾਂ ਪ੍ਰਦਾਨ ਕਰਦੇ ਹਾਂ ਜਿਨ੍ਹਾਂ ਦੀ ਅਨੁਸੂਚਿਤ ਜਾਤੀ ਆਬਾਦੀ 50 ਫੀਸਦੀ ਹੈ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ 5700 ਦੇ ਕਰੀਬ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ ਬਦਲੀਆਂ ਸਬੰਧੀ ਨੀਤੀ ਦੀ ਅਣਹੋਂਦ ਕਾਰਨ ਪਿਛਲੇ 20 ਸਾਲਾਂ ਤੋ ਆਂਗਣਵਾੜੀ ਵਰਕਰਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਨੂੰ ਸਾਡੀ ਸਰਕਾਰ ਨੇ ਖ਼ਤਮ ਕੀਤਾ ਹੈ। ਜਿਸ ਕਾਰਨ ਅੱਜ ਆਂਗਣਵਾੜੀ ਵਰਕਰ ਆਪਣੇ ਘਰਾਂ ਦੇ ਨੇੜੇ ਕੰਮ ਕਰ ਰਹੀਆਂ ਹਨ।

ਉਨ੍ਹਾਂ ਜ਼ਿਕਰ ਕੀਤਾ ਕਿ ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ 47 ਸਾਲਾਂ ਬਾਅਦ ਸਾਡੀ ਸਰਕਾਰ ਨੇ ਰਾਖਵਾਂਕਰਨ ਲਾਗੂ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਬਜਟ ਹੈ ਜਿਸ ਵਿਚ ਜੈਂਡਰ ਬਰਾਬਰਤਾ ਦਾ ਪੂਰਾ ਖਿਆਲ ਰੱਖਿਆ ਗਿਆ ਹੈ, ਜਿਸ ਸਦਕੇ 7172 ਕਰੋੜ ਰੁਪਏ ਦਾ ਬਜਟ ੳਪਬੰਧ ਕੀਤਾ ਹੈ।

ੳਨ੍ਹਾਂ ਕਿਹਾ ਕਿ ਵਿਧਵਾ ਪੈਨਸ਼ਨ, ਮੁਫ਼ਤ ਬੱਸ ਸਫਰ ਸਹੂਲਤ ਰਾਹੀਂ ਸੂਬੇ ਦੀਆਂ ਔਰਤਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਰ ਇਕ ਸਕੀਮ ਵਿਚ ਔਰਤਾਂ ਦੀ 50 ਫੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Most Popular

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
2 weeks ago
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 