ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੇ ਪੇਪਰ ‘ਚ ਵੱਡੀ ਅਣਗਹਿਲੀ ਆਈ ਸਾਹਮਣੇ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ,12 ਮਾਰਚ(ਵਿਸ਼ਵ ਵਾਰਤਾ)-ਅੱਜ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਨੇ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਹੈ। ਇਸਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
https://twitter.com/SukhpalKhaira/status/1634916888684949505?s=20
ਇਸ ਦੇ ਨਾਲ ਹੀ ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰੀਖਿਆ ਵਿੱਚ ਘੁਟਾਲਾ ਸਾਹਮਣੇ ਆਇਆ ਸੀ। ਜਿਸ ਦੀ ਕਿ ਵਿਜੀਲੈਂਸ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਈ ਗ੍ਰਿਫਤਾਰੀਆਂ ਵੀ ਹੋਈਆਂ ਹਨ। ਹੁਣ ਵਿਰੋਧੀ ਅੱਜ ਦੇ ਇਸ ਮਾਮਲੇ ਦੀ ਵੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਹੇ ਹਨ।
https://twitter.com/officeofssbadal/status/1634948232844546048?t=pUXEcR5VqgR4EZe-9MVvng&s=08























