ਪੰਜਾਬ TET ਦੇ ਪੇਪਰ ਵਿੱਚ ਹੋਈ ਗੜਬੜੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਸਖ਼ਤ ਆਦੇਸ਼ ਕੀਤੇ ਜਾਰੀ
ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਦਿੱਤੇ ਹੁਕਮ
ਪੜ੍ਹੋ, ਹੋਰ ਕੀ ਕਿਹਾ
ਚੰਡੀਗੜ੍ਹ,13ਮਾਰਚ(ਵਿਸ਼ਵ ਵਾਰਤਾ)-ਬੀਤੇ ਦਿਨ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਸੀ। ਇਸਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।
ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਹਨਾਂ ਨੇ ਦੱਸਿਆ ਕਿ ਪੁਲਿਸ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਦੋਸ਼ੀਆਂ ਨੂੰ ਤਰੁੰਤ ਗ੍ਰਿਫਤਾਰ ਕੀਤਾ ਜਾਵੇ। ਇਸ ਮਾਮਲੇ ਵਿੱਚ ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ “ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼”
ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..
— Bhagwant Mann (@BhagwantMann) March 13, 2023
ਦੱਸ ਦਈਏ ਕਿ ਅੱਜ ਸਵੇਰੇ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ PS ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ। ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ।”
To maintain complete fairness in our examination process, a PS level probe has been ordered to look in to PSTET exam conducted by a third Party with A++ NAAC grade i.e. GNDU.
Accountability will be fixed & those found guilty will be booked for criminal negligence.
— Harjot Singh Bains (@harjotbains) March 13, 2023
Further, GNDU has regretted & will re-conduct the exam without any fees.
In future, have ordered my department to have a suitable clause for compensation in the MOU’s signed with third parties for compensation of the candidates in such a scenario. Why should candidates suffer.
— Harjot Singh Bains (@harjotbains) March 13, 2023























