ਜਲੰਧਰ ਲੋਕ ਸਭਾ ਜ਼ਿਮਨੀ ਚੋਣ :ਕਾਂਗਰਸ ਨੇ ਐਲਾਨਿਆ ਉਮੀਦਵਾਰ
ਚੰਡੀਗੜ੍ਹ, 13ਮਾਰਚ(ਵਿਸ਼ਵ ਵਾਰਤਾ)-ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਹੈ।
ਦੱਸ ਦਈਏ ਕਿ ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇਹ ਸੀਟ ਖਾਲੀ ਸੀ। ਹੁਣ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
























