ਮਹਿਲਾ ਪ੍ਰੀਮੀਅਰ ਲੀਗ-2023 ; ਮੁੰਬਈ ਨੇ ਗੁਜਰਾਤ ਨੂੰ ਹਰਾ ਕੇ ਪਲੇਆਫ ‘ਚ ਬਣਾਈ ਜਗ੍ਹਾ
ਚੰਡੀਗੜ੍ਹ, 15 ਮਾਰਚ (ਵਿਸ਼ਵ ਵਾਰਤਾ) ਮਹਿਲਾ ਪ੍ਰੀਮੀਅਰ ਲੀਗ ਦੇ 12ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਗੁਜਰਾਤ ਜਾਇੰਟਸ ਨੂੰ 55 ਦੌੜਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 20 ਓਵਰਾਂ ‘ਚ ਅੱਠ ਵਿਕਟਾਂ ਗੁਆ ਕੇ 162 ਦੌੜਾਂ ਬਣਾਈਆਂ। ਜਵਾਬ ‘ਚ ਗੁਜਰਾਤ ਜਾਇੰਟਸ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 107 ਦੌੜਾਂ ਹੀ ਬਣਾ ਸਕੀ।
ਮੁੰਬਈ ਇੰਡੀਅਨਜ਼ ਦੀ ਟੀਮ ਦੀ ਇਹ ਲਗਾਤਾਰ ਪੰਜਵੀਂ ਜਿੱਤ ਸੀ। 10 ਅੰਕਾਂ ਨਾਲ ਇਹ ਟੀਮ ਪਲੇਆਫ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ। ਇਸ ਤੋਂ ਇਲਾਵਾ ਮੁੰਬਈ ਦੀ ਟੀਮ ਇਸ ਟੂਰਨਾਮੈਂਟ ਵਿੱਚ ਹੁਣ ਤੱਕ ਕੁੱਲ 200 ਤੋਂ ਘੱਟ ਦਾ ਬਚਾਅ ਕਰਨ ਵਾਲੀ ਪਹਿਲੀ ਟੀਮ ਵੀ ਬਣ ਗਈ ਹੈ।