ਚੰਡੀਗੜ 23 ਮਈ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਓਰੋ ਨੇ ਨਗਰ ਨਿਗਮ ਬਠਿੰਡਾ ਵਿੱਚ ਜਾਇਦਾਦ ਸ਼ਾਖਾ ਵਿਖੇ ਤਾਇਨਾਤ ਕਲਰਕ ਰਵਿੰਦਰਸਿੰਘ ਵਾਲੀਆ ਖਿਲਾਫ਼ ਆਮਦਨੀ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2011 ਤੋਂ 2016 ਦੇ 5 ਸਾਲ ਦੇ ਸਮੇਂ ਦੌਰਾਨ ਉਕਤਕਲਰਕ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਇਸ ਕਲਰਕ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂੰਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.39 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਲੱਖਭੱਗ130 ਫੀਸਦੀ ਵੱਧ ਬਣਦਾ ਹੈ। ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਕਤ ਕਲਰਕ ਵਲੋਂ ਆਪਣੇ ਸਹੁਰੇ ਦੇ ਨਾਂ‘ਤੇ 99.45 ਲੱਖ ਰੁਪਏ ਦਾ ਇਕ ਪਲਾਟ ਖਰੀਦਕੇ ਉਸ ‘ਤੇ 74.62 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕੀਤੀ ਗਈ।
ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੋਇਆ ਕਿ ਰਵਿੰਦਰ ਸਿੰਘ ਕਲਰਕ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਗਈ ਹੈ ਅਤੇ ਜਿਸ ਕਰਕੇ ਉਸ ਖਿਲਾਫ ਵਿਜੀਲੈਂਸ ਬਿਓਰੋ ਦੇ ਬਠਿੰਡਾ ਸਥਿਤਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ।