ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,17 ਮਾਰਚ (ਵਿਸ਼ਵ ਵਾਰਤਾ)- ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਮੋਹਾਲੀ ਦਫਤਰ ਵਿਚ ਤਲਬ ਕੀਤਾ ਸੀ, ਜਿਸ ਦੇ ਚੱਲਦਿਆਂ ਉਹ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ। ਪੰਜਾਬ ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਹੇਠ ਤਲਬ ਕੀਤਾ ਸੀ, ਜਿਸਦੇ ਤਹਿਤ ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।























