ਪ੍ਰਧਾਨ ਮੰਤਰੀ ਮੋਦੀ ਅੱਜ ਗਲੋਬਲ ਮਿਲਟਸ ਕਾਨਫਰੰਸ ਦਾ ਕਰਨਗੇ ਉਦਘਾਟਨ
ਚੰਡੀਗੜ੍ਹ,18ਮਾਰਚ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗਲੋਬਲ ਮਿਲਟਸ(ਮੋਟੇ ਅਨਾਜ) ਸੰਮੇਲਨ ਦਾ ਉਦਘਾਟਨ ਕਰਨਗੇ। ਇਹ ਪ੍ਰੋਗਰਾਮ ਦਿੱਲੀ ਦੇ ਭਾਰਤੀ ਖੇਤੀ ਖੋਜ ਕੇਂਦਰ (IARI) ਕੈਂਪਸ ਵਿੱਚ ਸਵੇਰੇ 11 ਵਜੇ ਹੋਵੇਗਾ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਬੇਅਰ ਸੇਲਰ ਮੀਟ ਅਤੇ ਪ੍ਰਦਰਸ਼ਨੀ ਦਾ ਵੀ ਉਦਘਾਟਨ ਕਰਨਗੇ। ਉਹ ਇਸ ਮੌਕੇ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਸਮਾਗਮ ਵਿੱਚ 100 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ। ਕਾਨਫਰੰਸ 19 ਮਾਰਚ ਨੂੰ ਸਮਾਪਤ ਹੋਵੇਗੀ। ਗਲੋਬਲ ਮਿਲਟਸ ਕਾਨਫਰੰਸ ਦੇ ਮੱਦੇਨਜ਼ਰ ਇਹ ਸਾਲ ਭਾਰਤ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ, ਕਿਉਂਕਿ ਭਾਰਤ 2023 ਵਿੱਚ ਜੀ-20 ਦੀ ਮੇਜ਼ਬਾਨੀ ਕਰ ਰਿਹਾ ਹੈ। ਸਰਕਾਰ ਨੇ ਮੋਟੇ ਅਨਾਜ ਨੂੰ ਵੀ ਜੀ-20 ਮੀਟਿੰਗਾਂ ਦਾ ਹਿੱਸਾ ਬਣਾਇਆ ਹੈ।























