
ਚੰਡੀਗੜ, 24 ਮਈ (ਵਿਸ਼ਵ ਵਾਰਤਾ) : ਵਧੀਕ ਸੈਸ਼ਨ ਜੱਜ ਐਸ.ਏ.ਐਸ ਨਗਰ ਦੀ ਅਦਾਲਤ ਵੱਲੋਂ ਅੱਜ ਦੋ ਦੋਸ਼ੀਆਂ ਜੋਧ ਸਿੰਘ ਤੇ ਬਾਦਲ ਸਿੰਘ ਨੂੰ ਨਸ਼ੀਲੀਆਂ ਗੋਲੀਆਂ ਵੇਚਣ ਦਾ ਦੋਸ਼ੀ ਪਾਏ ਜਾਣ ‘ਤੇ ਦਸ-ਦਸ ਸਾਲ ਦੀ ਸਖ਼ਤ ਕੈਦ ਅਤੇ ਇਕ ਲੱਖ-ਇਕ ਲੱਖ ਰੁਪਏ ਦੇ ਜੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਦੋਸ਼ੀਆਂ ਨੂੰ ਇਕ-ਇਕ ਸਾਲ ਦੀ ਹੋਰ ਸਜ਼ਾ ਭੁਗਤਨੀ ਪਵੇਗੀ।
ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਅਗਸਤ 2016 ਵਿਚ ਬਿਓਰੋ ਦੇ ਉੱਡਣ ਦਸਤੇ ਵੱਲੋਂ ਇਕ ਸੂਚਨਾ ਦੇ ਆਧਾਰ ‘ਤੇ ਦੋਸ਼ੀ ਜੋਧ ਸਿੰਘ ਤੇ ਬਾਦਲ ਸਿੰਘ ਵਾਸੀਆਨ ਪਿੰਡ ਧੂਲਕੋਟ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਘਰਾਂ ਦੀ ਤਲਾਸ਼ੀ ਕਰਨ ਉਪਰੰਤ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਅਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ ਜਿਸ ਦੇ ਆਧਾਰ ‘ਤੇ ਵਿਜੀਲੈਂਸ ਨੇ ਉਕਤ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨਾ ਖਿਲਾਫ ਮੁਕੱਦਮਾ ਦਰਜ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਪੇਸ਼ ਕੀਤੀਆਂ ਠੋਸ ਦਲੀਲਾਂ ਦੇ ਆਧਾਰ ‘ਤੇ ਅੱਜ ਉਕਤ ਦੋਹਾਂ ਦੋਸ਼ੀਆਂ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ ਸਖਤ ਸਜ਼ਾਵਾਂ ਸੁਣਾਈਆਂ ਗਈਆਂ ਹਨ।
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...






















