ਚੰਡੀਗੜ 24 ਮਈ (ਵਿਸ਼ਵ ਵਾਰਤਾ)- ਪੰਜਾਬ ਵਿਚ ਇਸ ਹਫਤੇ ਤੋਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ। ਆਸਮਾਨ ਤੋਂ ਵਰ੍ਹ ਰਹੀ ਅੱਗ ਕਾਰਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਤਾਪਮਾਨ 45 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ।
ਪਟਿਆਲਾ ਵਿਚ ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰ ਸੈਲਸੀਅਸ ਤੱਕ ਪਹੁੰਚ ਗਿਆ।
ਇਸ ਤੋਂ ਇਲਾਵਾ ਮੋਹਾਲੀ ਵਿਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ. ਅੰਮ੍ਰਿਤਸਰ ਦਾ 42 ਡਿਗਰੀ. ਜਲੰਧਰ ਦਾ 43 ਡਿਗਰੀ. ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।