• Latest
  • Trending
ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂਅ ਲਿੱਖੀ ਖੁੱਲ੍ਹੀ ਚਿੱਠੀ

ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂਅ ਲਿੱਖੀ ਖੁੱਲ੍ਹੀ ਚਿੱਠੀ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

9 minutes ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

41 minutes ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

50 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

2 hours ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

2 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

2 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

3 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂਅ ਲਿੱਖੀ ਖੁੱਲ੍ਹੀ ਚਿੱਠੀ

March 20, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂਅ ਲਿੱਖੀ ਖੁੱਲ੍ਹੀ ਚਿੱਠੀ

ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂਅ ਲਿੱਖੀ ਖੁੱਲ੍ਹੀ ਚਿੱਠੀ

ਮੈਨੂੰ ਅਫ਼ਸੋਸ ਹੈ ਕਿ ਮੇਰੇ ਮੁੱਖ ਮੰਤਰੀ ਹੁੰਦਿਆਂ ਕੁਝ ਬੇਹੱਦ ਮਾੜੀਆਂ ਤੇ ਘਿਨਾਉਣੀਆਂ ਘਟਨਾਵਾਂ ਵਾਪਰੀਆਂ : ਪ੍ਰਕਾਸ਼ ਸਿੰਘ ਬਾਦਲ

ਕਿਹਾ, ਮੇਰੇ ਉੱਪਰ ਇਰਾਦਾ ਕਤਲ ਦੀਆਂ ਧਰਾਵਾਂ ਲੁਆ ਕੇ ਸਾਜ਼ਿਸ਼ ਰਚਣ ਦਾ ਝੂਠਾ ਕੇਸ ਦਰਜ ਕਰਵਾਇਆ ਗਿਆ

ਚੰਡੀਗੜ੍ਹ, 20 ਮਾਰਚ (ਵਿਸ਼ਵ ਵਾਰਤਾ):-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਮੂਹ ਪੰਜਾਬੀਆਂ ਦੇ ਨਾਮ ਇਕ ਚਿੱਠੀ ਲਿਖੀ ਗਈ ਹੈ। ਲਿੱਖੀ ਗਈ ਚਿੱਠੀ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਕਰਕੇ ਹੀ ਮੇਰੇ ਵਿਰੁੱਧ ਝੂਠਾ ਕੇਸ ਦਰਜ ਕਰਵਾਇਆ ਗਿਆ ਹੈ।

ਪੰਜਾਬੀ ਵੀਰੋ/ਭੈਣੋ,

ਵਾਹਿਗੁਰੂ ਜੀ ਕਾ ਖ਼ਾਲਸਾ ।

ਵਾਹਿਗੁਰੂ ਜੀ ਕੀ ਫ਼ਤਿਹ ॥

ਪੰਜਾਬ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਇਸ ਧਰਤੀ ਦਾ ਨਿਵੇਕਲਾ, ਸ਼ਾਨਾਮੱਤਾ ਇਤਿਹਾਸ ਹੈ। ਪੰਜਾਬੀਆਂ ਨੇ ਹਮੇਸ਼ਾ ਜਬਰ, ਜ਼ੁਲਮ ਅਤੇ ਬੇਇਨਸਾਫੀ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਇਸ ਮਹਾਨ ਧਰਤੀ ਨੇ ਸਾਰੀ ਮਾਨਵਤਾ ਨੂੰ ਅਮਨ, ਸ਼ਾਂਤੀ, ਭਾਈਚਾਰਕ ਸਾਂਝ ਅਤੇ ‘ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ’ ਦਾ ਸੰਦੇਸ਼ ਦਿੱਤਾ ਹੈ।

ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ। ਗੁਰਦੁਆਰਾ ਸੁਧਾਰ ਲਹਿਰ ਦੌਰਾਨ ਲੱਗੇ ਮੋਰਚਿਆਂ ਨੇ ਆਜ਼ਾਦੀ ਦੀ ਲੜਾਈ ਦੇ ਸੰਗਰਾਮ ਨੂੰ ਬਹੁਤ ਵੱਡਾ ਹੁਲਾਰਾ ਦਿੱਤਾ। ਅਜ਼ਾਦੀ ਅੰਦੋਲਨ ਦੌਰਾਨ ਫਾਂਸੀਆਂ ਤੇ ਚੜ੍ਹਨ ਵਾਲੇ ਤੇ ਕਾਲ ਕੋਠੜੀਆਂ ਦੀਆਂ ਸਜ਼ਾਵਾਂ ਕੱਟਣ ਵਾਲੇ ਵੀ ਸਭ ਤੋਂ ਵੱਧ ਪੰਜਾਬੀ ਹੀ ਸਨ। ਆਜ਼ਾਦ ਦੇਸ਼ ਨੂੰ ਅਨਾਜ ਦੇ ਮਸਲੇ ‘ਤੇ ਆਪਣੇ ਪੈਰਾਂ ‘ਤੇ ਖੜੇ ਕਰਨ ਵਾਲੇ ਵੀ ਪੰਜਾਬ ਦੇ ਮਿਹਨਤੀ ਕਿਸਾਨ ਵੀਰ ਹੀ ਸਨ। ਜਦੋਂ ਐਮਰਜੈਂਸੀ ਲਗਾ ਕੇ ਸ੍ਰੀਮਤੀ ਇੰਦਰਾ ਗਾਂਧੀ ਨੇ ਮਨੁੱਖੀ ਹੱਕਾਂ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਹੀ ਮੋਰਚਾ ਲਗਾਇਆ ਸੀ।

ਪਰ ਇਹ ਬੜੀ ਵੱਡੀ ਤ੍ਰਾਸਦੀ ਹੈ ਕਿ ਉਪਰੋਕਤ ਸਭ ਦੇ ਬਾਵਜੂਦ ਵੀ ਜਦੋਂ ਹੱਕ ਦੇਣ ਦੀ ਗੱਲ ਆਉਂਦੀ ਹੈ ਤਾਂ ਸਾਡੇ ਲਈ ਪੈਮਾਨੇ ਬਦਲ ਜਾਂਦੇ ਹਨ। ਸਾਨੂੰ ਸੂਬਾ ਵੀ ਸੰਘਰਸ਼ ਕਰਕੇ ਲੈਣਾ ਪਿਆ, ਰਾਜਧਾਨੀ ਹਾਲੇ ਤੱਕ ਨਹੀਂ ਮਿਲੀ, ਸਾਡੇ ਪਾਣੀ ਵੀ ਖੋਹ ਲਏ ਗਏ। ਇਹ ਵਿਤਕਰਾ ਅੱਜ ਤੱਕ ਜਾਰੀ ਹੈ।

ਵੀਰੋ, ਅਕਾਲ ਪੁਰਖ ਦੀ ਮਿਹਰ ਤੇ ਤੁਹਾਡੇ ਸਾਰਿਆਂ ਦੇ ਭਰਪੂਰ ਸਹਿਯੋਗ ਅਤੇ ਦੁਆਵਾਂ ਸਦਕਾ ਅੱਜ ਮੈਨੂੰ ਲੋਕ ਸੇਵਾ ਵਿਚ 70 ਸਾਲ ਹੋ ਚੁੱਕੇ ਹਨ। ਮੇਰੀ ਉਮਰ ਵੀ 95 ਸਾਲ ਨੂੰ ਟੱਪ ਚੁੱਕੀ ਹੈ। ਇਸ ਲੰਬੇ ਅਰਸੇ ਦੌਰਾਨ ਬੜੇ ਉਤਰਾਅ-ਚੜ੍ਹਾਅ ਦੇਖੇ ਹਨ। ਬੇਤਹਾਸ਼ਾ ਸਰਕਾਰੀ ਜਬਰ ਦਾ ਵੀ ਮੁਕਾਬਲਾ ਕੀਤਾ। ਪੰਥ ਤੇ ਪੰਜਾਬੀਆਂ ਦੀਆਂ ਹੱਕੀ ਮੰਗਾਂ ਦੀ ਖਾਤਰ ਜ਼ਿੰਦਗੀ ਦਾ ਵੱਡਾ ਹਿੱਸਾ ਜੇਲ੍ਹਾਂ ਵਿਚ ਬਿਤਾਇਆ। ਮਾਲਕ ਦੀ ਮਿਹਰ ਸਦਕਾ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਸੁਭਾਗ ਵੀ ਪ੍ਰਾਪਤ ਹੋਇਆ। ਨਿਮਾਣੇ ਬਣ ਸੇਵਾ ਕੀਤੀ। ਸਾਰਿਆਂ ਵਰਗਾਂ ਨਾਲ ਇਨਸਾਫ਼ ਕਰਨ ਦੀ ਕੋਸ਼ਿਸ਼ ਕੀਤੀ। ਸਾਰੇ ਧਰਮਾਂ ਦਾ ਸਤਿਕਾਰ ਕੀਤਾ। ਰਾਜ ਵਿਚ ਅਮਨ ਸ਼ਾਂਤੀ ਤੇ ਸਾਂਝੀਵਾਲਤਾ ਕਾਇਮ ਰੱਖੀ। ਇਸ ਦੌਰਾਨ ਸੂਬੇ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਹੋਏ। ਵਿਰਾਸਤ-ਏ-ਖ਼ਾਲਸਾ ਸਮੇਤ ਵੱਡੀਆਂ ਇਤਿਹਾਸਕ ਯਾਦਗਾਰਾਂ ਬਣਾਈਆਂ। ਮੇਰਾ ਸਾਰਾ ਜੀਵਨ ਇਕ ਖੁੱਲੀ ਕਿਤਾਬ ਹੈ। ਮੈਨੂੰ ਇਸ ਗੱਲ ਦੀ ਸੋਝੀ ਹੈ ਕਿ ਇਹ ਰੁਤਬੇ ਮਾਨਵਤਾ ਦੀ ਸੇਵਾ ਲਈ ਹਨ ਅਤੇ ਗੁਰੂ ਦੀ ਮਿਹਰ ਤੇ ਸੰਗਤ ਦੇ ਅਸ਼ੀਰਵਾਦ ਤੋਂ ਬਿਨਾ ਹਾਸਲ ਕਰਨੇ ਸੰਭਵ ਨਹੀਂ। ਇਸ ਲਈ ਮੈਂ ਮੁੱਖ ਮੰਤਰੀ ਦੇ ਉੱਚ ਪੱਧਰੀ ਵਕਾਰੀ ਅਹੁਦੇ ‘ਤੇ ਸੇਵਾ ਕਰਦੇ ਹੋਏ ਕਦੀ ਪੰਥ ਜਾਂ ਪੰਜਾਬ ਖ਼ਿਲਾਫ਼ ਸਾਜ਼ਿਸ਼ ਘੜਨੀ ਤਾਂ ਇਕ ਪਾਸੇ ਕਦੀ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ।

ਮੈਨੂੰ ਅਫ਼ਸੋਸ ਹੈ ਕਿ ਮੇਰੇ ਮੁੱਖ ਮੰਤਰੀ ਹੁੰਦਿਆਂ ਕੁਝ ਬੇਹੱਦ ਮਾੜੀਆਂ ਤੇ ਘਿਨਾਉਣੀਆਂ ਘਟਨਾਵਾਂ ਵਾਪਰੀਆਂ। ਇਹ ਪੰਜਾਬ ਦੇ ਅਮਨ ਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੀ ਡੂੰਘੀ ਸਾਜ਼ਿਸ਼ ਸੀ। ਇਸੇ ਕੜੀ ਵਿਚ ਦੋ ਲਾਅ ਐਂਡ ਆਰਡਰ ਦੀਆਂ ਘਟਨਾਵਾਂ ਵੀ ਅਚਾਨਕ ਵਾਪਰੀਆਂ ਜੋ ਬੇਹੱਦ ਮੰਦਭਾਗੀਆਂ ਸਨ। ਮੈ ਖੁਦ ਇਸ ਗੱਲ ਦਾ ਹਾਮੀ ਹਾਂ ਕਿ ਉਪਰੋਕਤ ਘਟਨਾਵਾਂ ਦੀ ਨਿਰਪੱਖ ਜਾਂਚ ਹੋਵੇ ਤੇ ਸਾਰੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਪਰ ਬੜਾ ਅਫ਼ਸੋਸ ਹੈ ਕਿ ਸਾਡੀ ਸਰਕਾਰ ਜਾਣ ਤੋਂ ਬਾਅਦ ਪਹਿਲਾਂ ਪੰਜ ਸਾਲ ਕਾਂਗਰਸ ਦੀ ਸਰਕਾਰ ਨੇ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਉੱਪਰ ਨਿਰੰਤਰ ਰਾਜਨੀਤੀ ਕੀਤੀ ਹੈ।

ਇਸ ਤੋਂ ਘਟੀਆ ਗੱਲ ਕੀ ਹੋ ਸਕਦੀ ਹੈ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਦਿੱਲੀ ਤੋਂ ਸ੍ਰੀ ਅਰਵਿੰਦ ਕੇਜਰੀਵਾਲ ਰਾਹੀਂ ਚਲਾਈ ਜਾ ਰਹੀ ਸਰਕਾਰ ਇਸ ਹੱਦ ਤੱਕ ਗਿਰ ਗਈ ਹੈ ਕਿ ਲਾਅ ਐਂਡ ਆਰਡਰ ਦੀ ਇਕ ਸਥਿਤੀ ਨੂੰ ਲੈ ਕੇ ਅਤੇ ਸਾਰੇ ਕਾਇਦੇ ਕਨੂੰਨ ਛਿੱਕੇ ‘ਤੇ ਟੰਗ ਕੇ ਮੇਰੇ ਉੱਪਰ ਇਰਾਦਾ ਕਤਲ ਦੀਆਂ ਧਰਾਵਾਂ ਲੁਆ ਕੇ ਸਾਜ਼ਿਸ਼ ਰਚਣ ਦਾ ਝੂਠਾ ਕੇਸ ਦਰਜ ਕਰਵਾਇਆ ਗਿਆ ਹੈ। ਭਗਵੰਤ ਮਾਨ ਦੀ ਇਹ ਕਾਰਵਾਈ ਬੇਹੱਦ ਅਨੈਤਿਕ, ਲੋਕਤੰਤਰ ਲਈ ਬੇਹੱਦ ਘਾਤਕ ਅਤੇ ਮੁੱਖ ਮੰਤਰੀ ਦੇ ਸੰਵਿਧਾਨਿਕ ਆਹੁਦੇ ਨੂੰ ਕਲੰਕਤ ਕਰਨ ਦੀ ਕੋਝੀ ਸਾਜ਼ਿਸ਼ ਹੈ। ਇਹ ਬਦਲਾਖੋਰੀ ਦੀ ਸਿਆਸਤ ਦਾ ਸਿੱਖ਼ਰ ਹੈ।

ਮੈਂ ਸਾਰੀ ਉਮਰ ਹੀ ਸਰਕਾਰਾਂ ਦੇ ਜਬਰ ਖ਼ਿਲਾਫ਼ ਲੜਦਾ ਰਿਹਾ ਹਾਂ ਅਤੇ 95 ਸਾਲ ਦੀ ਉਮਰ ਵਿਚ ਹੁਣ ਵੀ ਡੱਟ ਕੇ ਲੜਾਂਗਾ। ਇਸ ਤਰ੍ਹਾਂ ਦੇ ਦਬਾਅ ਮੈਨੂੰ ਕਦੀ ਵੀ ਝੁਕਾ ਨਹੀਂ ਸਕਦੇ। ਮੈਨੂੰ ਨਿਆਂਪਾਲਿਕਾ ਉਪਰ ਪੂਰਨ ਭਰੋਸਾ ਹੈ। ਮੈਂ ਸਮੂਹ ਪੰਜਾਬੀਆਂ ਨੂੰ ਇਹ ਅਪੀਲ ਕਰਦਾ ਹਾਂ ਕਿ ਇਹ ਕੇਸ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਇਕ ਵੱਡੀ ਸਾਜ਼ਿਸ਼ ਹੈ। ਸਮੂਹ ਪੰਥ ਪ੍ਰਸਤਾਂ ਅਤੇ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਇਹਨਾਂ ਸਾਜਿਸ਼ਾਂ ਖਿਲਾਫ ਡੱਟ ਕੇ ਖੜਨਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਹਰਾ ਕੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣਾ ਚਾਹੀਦਾ ਹੈ। ਬਹੁਤ- ਬਹੁਤ ਧੰਨਵਾਦ।

ਗੁਰੂ ਪੰਥ ਕਾ ਦਾਸ:

ਪਰਕਾਸ਼ ਸਿੰਘ ਬਾਦਲ

ਸਰਪ੍ਰਸਤ, ਸ਼੍ਰੋਮਣੀ ਅਕਾਲੀ ਦਲ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
5 days ago
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 