ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 23 ਮਾਰਚ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ,21ਮਾਰਚ(ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪ੍ਰਸ਼ਾਸਨ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ, ਉਦਯੋਗਿਕ ਸੰਸਥਾਵਾਂ ਬੰਦ ਰਹਿਣਗੀਆਂ। ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ 23 ਮਾਰਚ 1931 ਨੂੰ ਫਾਂਸੀ ਦਿੱਤੀ ਗਈ ਸੀ।























