ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੀ ਕਾਰਵਾਈ ਜਾਰੀ
ਮੰਤਰੀ ਗਿਣਾ ਰਹੇ ਹਨ ਸਰਕਾਰ ਦੀਆਂ ਪ੍ਰਾਪਤੀਆਂ
ਤੁਸੀਂ ਵੀ ਦੇਖੋ ਸਦਨ ਦੀ ਲਾਈਵ ਕਾਰਵਾਈ
ਚੰਡੀਗੜ੍ਹ,22ਮਾਰਚ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਜਾਰੀ ਹੈ। ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਵਿਰੋਧੀ ਧਿਰ ਦੇ ਹੋਰ ਵਿਧਾਇਕ ਸਦਨ ਦੀ ਕਾਰਵਾਈ ਵਿੱਚ ਸ਼ਾਮਲ ਹੋਏ ਹਨ। ਸਰਕਾਰ ਦੇ ਮੰਤਰੀ ਆਪਣੇ-ਆਪਣੇ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦੇ ਰਹੇ ਹਨ ਜਦਕਿ ‘ਆਪ’ ਵਿਧਾਇਕਾਂ ਨੇ ਆਪੋ-ਆਪਣੇ ਹਲਕਿਆਂ ਦੀਆਂ ਵੱਖ-ਵੱਖ ਲੋੜਾਂ ਤੇ ਸਮੱਸਿਆਵਾਂ ਬਾਰੇ ਸਵਾਲ ਉਠਾਏ। ਇਸ ਦੇ ਜਵਾਬ ਵਿੱਚ ਸਬੰਧਤ ਮੰਤਰੀਆਂ ਨੇ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਸਬੰਧੀ ਕੰਮਕਾਜ ਤੋਂ ਜਾਣੂ ਕਰਵਾਇਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 17 ਜੁਲਾਈ, 2020 ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਤਨਖਾਹ ਸਕੇਲ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ ‘ਤੇ ਲਾਗੂ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਸਾਰੇ 117 ਸਪਲਾਈ ਸੈਗਮੈਂਟ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਬ-ਡਵੀਜ਼ਨ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਵੀ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਸੜਕ ਹਾਦਸਿਆਂ ਜੋ ਕਿ ਹਸਪਤਾਲਾਂ ਤੋਂ ਕਾਫੀ ਦੂਰ ਹਨ, ਲਈ ਫਰਿਸ਼ਤੇ ਸਕੀਮ ਤਹਿਤ ਜ਼ਖਮੀਆਂ ਨੂੰ ਟਰਾਮਾ ਸੈਂਟਰ ਤੱਕ ਪਹੁੰਚਾਉਣ ਦੀ ਸੇਵਾ ਜਲਦੀ ਸ਼ੁਰੂ ਕਰਨ ਦੀ ਗੱਲ ਆਖੀ।
https://twitter.com/PunjabGovtIndia/status/1638401537301966848?t=pU-gaZ82llcG0OFIpI16nA&s=19























