ਮੋਦੀ ਸਰਨੇਮ ਬਾਰੇ ਵਿਵਾਦਤ ਬਿਆਨ ਦੇਣ ਦਾ ਮਾਮਲਾ ;ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ
ਚੰਡੀਗੜ੍ਹ,23ਮਾਰਚ(ਵਿਸ਼ਵ ਵਾਰਤਾ)-ਰਾਹੁਲ ਗਾਂਧੀ ਵੱਲੋਂ ਦਿੱਤੇ ਵਿਵਾਦਤ ਬਿਆਨ ਕਿ ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ…’ ‘ਤੇ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਦੇ ਖਿਲਾਫ ਪਿਛਲੇ 4 ਸਾਲਾਂ ਤੋਂ ਮਾਣਹਾਨੀ ਦਾ ਕੇਸ ਚੱਲ ਰਿਹਾ ਸੀ। ਇਸ ਤੋਂ ਪਹਿਲਾਂ 17 ਮਾਰਚ ਨੂੰ ਅਦਾਲਤ ਨੇ ਮਾਮਲੇ ‘ਚ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਰਾਹੁਲ ਅੱਜ ਸਵੇਰੇ ਦਿੱਲੀ ਤੋਂ ਸੂਰਤ ਪਹੁੰਚੇ। ਇਸ ਦੌਰਾਨ ਉਹਨਾਂ ਦੀ ਸੁਰੱਖਿਆ ਲਈ 150 ਜਵਾਨ ਤਾਇਨਾਤ ਕੀਤੇ ਗਏ ਸਨ।























