ਬਠਿੰਡਾ 25 ਮਈ – ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ।
ਜੈਜੀਤ ਨੇ ਦੋਸ਼ ਲਾਇਆ ਕਿ ਇਨਾਂ ਆਗੂਆਂ ਵਲੋਂ ਬਿਨਾਂ ਕਿਸੇ ਸਬੂਤ ਦੇ ਉਨਾਂ ਦੇ ਨਾਮ ਨੂੰ ਉਛਾਲਿਆ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪੰਜਾਬੀ ਚੈਨਲ ਨੇ ਵੀ ਬਿਨਾਂ ਕਿਸੇ ਸਬੂਤ ਤੋਂ ਉਹਨਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਿਸ ਲਈ ਇਸ ਚੈਨਲ ਦੇ ਪ੍ਰਬੰਧਕ ਰਵਿੰਦਰ ਨਰਾਇਣ ਖਿਲਾਫ ਵੀ ਉਨਾਂ ਮਾਣਹਾਨੀ ਦਾ ਨੋਟਿਸ ਭੇਜਿਆ ਹੈ।
ਉਹਨਾਂ ਉਕਤ ਆਗੂਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਮੇਰੇ ਖਿਲਾਫ ਲਾਏ ਗਏ ਝੂਠੇ ਦੋਸ਼ਾਂ ਲਈ ਮੁਆਫੀ ਮੰਗਣ ਨਹੀਂ ਤਾਂ ਉਹ ਉਹਨਾਂ ਖਿਲਾਫ 15 ਕਰੋੜ ਦਾ ਮਾਣਹਾਨੀ ਦਾ ਕੇਸ ਕਰਨਗੇ।