ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਜਵਾਬ ਦਿੱਤਾ ਹੈ। ਉਹਨਾਂ ਨੇ ਲਿਖਿਆ “ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ।”

ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲੈ ਕੇ ਟਵੀਟ ਕੀਤਾ ਸੀ, ਜਿਸ ਵਿੱਚ ਉਹਨਾਂ ਨੇ ਜਥੇਦਾਰ ਤੇ ਬਾਦਲਾਂ ਦਾ ਪੱਖ ਪੂਰਨ ਦੇ ਦੋਸ਼ ਲਾਏ ਸਨ।
ਮੁੱਖ ਮੰਤਰੀ ਨੇ ਟਵੀਟ ਵਿੱਚ ਲਿਖਿਆ “ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ”
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ
— Bhagwant Mann (@BhagwantMann) March 28, 2023























