ਸ਼ਾਹਕੋਟ 28 ਮਈ – ਸ਼ਾਹਕੋਟ ਜ਼ਿਮਨੀ ਚੋਣ ਲਈ ਮਤਦਾਨ ਜਾਰੀ ਹੈ। ਸਵੇਰੇ 7 ਵਜੇ ਤੋਂ ਹੀ ਸਖਤ ਸੁਰੱਖਿਆ ਹੇਠ ਵੋਟਾਂ ਪਾਈਆਂ ਜਾ ਰਹੀਆਂ ਹਨ। ਪੋਲਿੰਗ ਬੂਥਾਂ ਅੱਗੇ ਸਵੇਰ ਤੋਂ ਹੀ ਲੰਬੀਆਂ-ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। 9 ਵਜੇ ਤੱਕ 10 ਫੀਸਦੀ ਮਤਦਾਨ ਹੋ ਚੁੱਕਾ ਸੀ।
ਇਸ ਦੌਰਾਨ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਅਤੇ ਸ਼੍ਰੋਮਣੀ ਅਕਾਲ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੇ ਵੀ ਮਤਦਾਨ ਕੀਤਾ।
ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਕੁਲ 12 ਉਮੀਦਵਾਰ ਮੈਦਾਨ ਵਿਚ ਹਨ। ਅਕਾਲੀ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ਤੋਂ ਬਾਅਦ ਖਾਲੀ ਹੋਈ ਇਸ ਸੀਟ ਉਤੇ ਮੁੱਖ ਮੁਕਾਬਲਾ ਕਾਂਗਰਸ ਦੇ ਹਰਦੇਵ ਸਿੰਘ ਲਾਡੀ, ਅਕਾਲੀ ਦਲ ਦੇ ਨਾਇਬ ਸਿੰਘ ਕੋਹਾੜ ਤੇ ਆਪ ਦੇ ਰਤਨ ਸਿੰਘ ਕਾਕੜ ਕਲਾਂ ਦਰਮਿਆਨ ਹੈ। ਵੋਟਾਂ ਦੀ ਗਿਣਤੀ 31 ਮਈ ਨੂੰ ਹੋਵੇਗੀ।