ਅੱਜ ਜੇਲ੍ਹ ਵਿੱਚੋਂ ਰਿਹਾਅ ਹੋ ਜਾਣਗੇ ਗੁਰੂ
ਰਿਹਾਅ ਹੋਣ ਤੋਂ ਬਾਅਦ ਮੀਡੀਆ ਦੇ ਰੂ-ਬ-ਰੂ ਹੋਣਗੇ ਨਵਜੋਤ ਸਿੱਧੂ
ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)- ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਸਜਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਅੱਜ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਸਬੰਧੀ ਨਵਜੋਤ ਸਿੱਧੂ ਦੇ ਟਵਿੱਟਰ ਅਕਾਊਂਟ ਤੋਂ ਉਹਨਾਂ ਦੀ ਟੀਮ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਇਸ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਿੱਧੂ ਦੀ ਸਜ਼ਾ 18 ਮਈ ਤੱਕ ਪੂਰੀ ਹੋਣੀ ਸੀ, ਪ੍ਰੰਤੂ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ, ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖੀਰ ਤੱਕ ਪੂਰੀ ਹੋ ਜਾਵੇਗੀ ਤੇ ਉਹ ਅੱਜ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਜਾਣਗੇ।
ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਮੀਡੀਆ ਨਾਲ ਗੱਲਬਾਤ ਕਰਨਗੇ।
Will address the media outside patiala jail around noon..
— Navjot Singh Sidhu (@sherryontopp) April 1, 2023























