ਸਾਬਕਾ ਪੁਲਿਸ ਅਧਿਕਾਰੀ ਰਜਿੰਦਰ ਸਿੰਘ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ
ਜਲੰਧਰ ਜ਼ਿਮਨੀ ਚੋਣ ‘ਚ ਹੋ ਸਕਦੇ ਹਨ ਉਮੀਦਵਾਰ ਚਿਹਰਾ
ਚੰਡੀਗੜ੍ਹ,1ਅਪ੍ਰੈਲ(ਵਿਸ਼ਵ ਵਾਰਤਾ)- ਸਾਬਕਾ ਡੀ.ਸੀ.ਪੀ.ਰਜਿੰਦਰ ਸਿੰਘ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਸਣੇ ਕਈ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਜਲੰਧਰ ਨਾਲ ਸੰਬੰਧਤ ਰਜਿੰਦਰ ਸਿੰਘ ਪਿਛਲੇ ਸਾਲ ਹੀ ਕਈ ਥਾਂਵਾਂ ‘ਤੇ ਐੱਸ.ਐੱਸ.ਪੀ. ਅਤੇ ਡੀ.ਸੀ.ਪੀ. ਵਜੋਂ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਸਨ। ਉਨ੍ਹਾਂ ਬਾਰੇ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਭਾਜਪਾ ਉਨ੍ਹਾਂ ਨੂੰ ਜਲੰਧਰ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਦੇ ਤੌਰ ‘ਤੇ ਪੇਸ਼ ਕਰ ਸਕਦੀ ਹੈ। ਰਜਿੰਦਰ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਤੋਂ ਇਲਾਵਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਪਾਰਟੀ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਤੇ ਕਈ ਹੋਰ ਵੱਡੇ ਆਗੂ ਮੌਜੂਦ ਸਨ।























