ਹੁਣ ਅਫ਼ਸਰਾਂ ਦੇ ਨਾਲ ‘ਆਪ’ ਦੇ ਵਿਧਾਇਕ ਵੀ ਜਾਣਗੇ ਫਸਲਾਂ ਦੀ ਗਿਰਦਾਵਰੀ ਤੇ
ਮੁੱਖ ਮੰਤਰੀ ਮਾਨ ਵੱਲੋਂ ਆਦੇਸ਼ ਜਾਰੀ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ) ਸੂਬੇ ਵਿੱਚ ਪਿਛਲੇ ਦਿਨੀਂ ਪਏ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਸਲਾਂ ਦੇ ਖਰਾਬੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਆਦੇਸ਼ ਜਾਰੀ ਕੀਤੇ ਹਨ ਕਿ ਆਪ ਦੇ ਸਾਰੇ ਵਿਧਾਇਕ ਵੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਨੇ ਇਹ ਜਾਣਕਾਰੀ ਟਵਿੱਟਰ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਪਿਛਲੇ ਦਿਨਾਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਨੇ…ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ ‘ਚ ਜਾਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ ‘ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ…”
ਪਿਛਲੇ ਦਿਨਾਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਨੇ…
ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ 'ਚ ਜਾਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ 'ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ… https://t.co/ATD7GIJ94m
— Bhagwant Mann (@BhagwantMann) April 2, 2023