ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,3ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਹਨਾਂ ਨੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੇ ਵਿਚਾਰ-ਚਰਚਾ ਕੀਤੀ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਉਹਨਾਂ ਨੇ ਲਿਖਿਆ “ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ”
https://twitter.com/capt_amarinder/status/1642893731320692736?t=FTJf1cBtS1tSYguHnnCMcg&s=08























