ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਕਰ ਰਹੇ ਨੇ ਅਹਿਮ ਪ੍ਰੈੱਸ ਕਾਨਫਰੰਸ
ਤੁਸੀਂ ਵੀ ਦੇਖੋ ਲਾਈਵ
ਚੰਡੀਗੜ੍ਹ, 5ਅਪ੍ਰੈਲ(ਵਿਸ਼ਵ ਵਾਰਤਾ) ਜਲੰਧਰ ਜਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚੇ ਹਨ। ਜਿੱਥੇ ਉਹ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਹਨ। ਇਸ ਦੌਰਾਨ ਕਾਂਗਰਸੀ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਦੱਸ ਦਈਏ ਕਿ ਅੱਜ ਹੀ ਕਾਂਗਰਸ ਹਾਈਕਮਾਂਡ ਨੇ ਵੱਡਾ ਐਕਸ਼ਨ ਲੈਂਦਿਆਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

https://twitter.com/BhagwantMann/status/1643586059459260416?s=20























