ਇੰਡੀਅਨ ਪ੍ਰੀਮੀਅਰ ਲੀਗ-ਸੀਜ਼ਨ 16
ਰੋਮਾਂਚਕ ਮੁਕਾਬਲੇ ਵਿੱਚ ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾਇਆ
ਚੰਡੀਗੜ੍ਹ,6ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-ਸੀਜ਼ਨ16 ਦਾ ਬੁੱਧਵਾਰ ਨੂੰ ਖੇਡਿਆ ਗਿਆ 8ਵਾਂ ਮੈਚ ਕਾਫੀ ਰੋਮਾਂਚਕ ਰਿਹਾ। ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ 5 ਦੌੜਾਂ ਨਾਲ ਹਰਾਇਆ। ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 197 ਦੌੜਾਂ ਬਣਾਈਆਂ।
198 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਰਾਜਸਥਾਨ ਦੀ ਟੀਮ 20 ਓਵਰਾਂ ‘ਚ 7 ਵਿਕਟਾਂ ‘ਤੇ 192 ਦੌੜਾਂ ਹੀ ਬਣਾ ਸਕੀ।
ਪ੍ਰਭਸਿਮਰਨ ਸਿੰਘ ਨੇ ਆਪਣੇ ਆਈਪੀਐਲ ਕਰੀਅਰ ਦਾ ਪਹਿਲਾ ਅਰਧ ਸੈਂਕੜਾ 34 ਗੇਂਦਾਂ ‘ਤੇ 60 ਦੌੜਾਂ ਬਣਾ ਕੇ ਲਗਾਇਆ, ਜਦਕਿ ਧਵਨ ਨੇ 56 ਗੇਂਦਾਂ ‘ਤੇ ਅਜੇਤੂ 86 ਦੌੜਾਂ ਦੀ ਪਾਰੀ ਖੇਡ ਕੇ ਲੀਗ ‘ਚ ਆਪਣਾ 48ਵਾਂ ਅਰਧ ਸੈਂਕੜਾ ਲਗਾਇਆ।























