ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਕਰੇਗਾ 5ਵੀਂ ਕਲਾਸ ਦੇ ਨਤੀਜੇ ਦਾ ਐਲਾਨ
ਚੰਡੀਗੜ੍ਹ,6ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 5ਵੀਂ ਕਲਾਸ ਦਾ ਨਤੀਜਾ ਐਲਾਨਿਆ ਜਾਵੇਗਾ। ਬੋਰਡ ਵੱਲੋਂ ਆਨਲਾਈਨ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਵਰਚੁਅਲ ਮੀਟਿੰਗ (ਜ਼ੂਮ ਐਪ) ਰਾਹੀਂ ਬਾਅਦ ਦੁਪਹਿਰ 03:00 ਵਜੇ ਪੰਜਵੀਂ ਸ਼੍ਰੇਣੀ ਦੇ ਅਕਾਦਮਿਕ ਸਾਲ 2022-23 ਦੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ।























