ਪੰਜਾਬ ‘ਚ ਕੋਰੋਨਾ ਦੇ 159 ਨਵੇਂ ਮਾਮਲੇ ਆਏ ਸਾਹਮਣੇ
ਮੋਹਾਲੀ ਜ਼ਿਲ੍ਹੇ ਵਿੱਚ ਪਾਏ ਗਏ ਸਭ ਤੋਂ ਵੱਧ ਪਾਜ਼ੀਜਿਟ ਕੇਸ
ਚੰਡੀਗੜ੍ਹ,8ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ‘ਚ ਕੋਰੋਨਾ ਦਾ ਕਹਿਰ ਘੱਟ ਹੋਣ ਦੀ ਬਜਾਏ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 3835 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 159 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਕੱਲ੍ਹ 111 ਨਵੇਂ ਮਾਮਲੇ ਸਾਹਮਣੇ ਆਏ ਸਨ। ਮੋਹਾਲੀ, ਜਲੰਧਰ ਅਤੇ ਲੁਧਿਆਣਾ ‘ਚ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਕਾਰਨ ਮੋਹਾਲੀ ਹੌਟ ਸਪਾਟ ਬਣਨ ਜਾ ਰਿਹਾ ਹੈ। ਮੁਹਾਲੀ ਵਿੱਚ 177 ਸੈਂਪਲ ਜਾਂਚ ਲਈ ਭੇਜੇ ਗਏ ਸਨ ਅਤੇ ਇਨ੍ਹਾਂ ਵਿੱਚੋਂ 51 ਦੇ ਨਤੀਜੇ ਪਾਜ਼ੀਟਿਵ ਆਏ ਹਨ।























