IPL-2023 ਸੀਜ਼ਨ16
ਡਬਲ ਹੈਡਰ ਦੇ ਪਹਿਲੇ ਮੁਕਾਬਲੇ ਵਿੱਚ ਰਾਜਸਥਾਨ ਨੇ ਦਿੱਲੀ ਨੂੰ ਹਰਾਇਆ
ਹੁਣ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੈਚ ਜਾਰੀ
ਚੰਡੀਗੜ੍ਹ,8ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਵਿੱਚ ਦਿੱਲੀ ਕੈਪੀਟਲਜ਼ ਨੂੰ ਮੌਜੂਦਾ ਸੈਸ਼ਨ ਦੇ ਤੀਜੇ ਮੈਚ ਵਿੱਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਨੂੰ ਰਾਜਸਥਾਨ ਰਾਇਲਜ਼ ਨੇ 57 ਦੌੜਾਂ ਨਾਲ ਹਰਾਇਆ। ਰਾਜਸਥਾਨ ਦੀ ਤਿੰਨ ਮੈਚਾਂ ਵਿੱਚ ਇਹ ਦੂਜੀ ਜਿੱਤ ਹੈ। ਅੱਜ ਡਬਲ ਹੈਡਰ ਮੁਕਾਬਲਿਆਂ ਵਿੱਚ ਗੁਹਾਟੀ ਦੇ ਬਰਾਸਪਾਰਾ ਕ੍ਰਿਕਟ ਸਟੇਡੀਅਮ ‘ਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਰਾਇਲਜ਼ ਨੇ 20 ਓਵਰਾਂ ‘ਚ 4 ਵਿਕਟਾਂ ‘ਤੇ 199 ਦੌੜਾਂ ਬਣਾਈਆਂ। ਜਵਾਬ ‘ਚ ਦਿੱਲੀ ਕੈਪੀਟਲਜ਼ ਦੇ ਬੱਲੇਬਾਜ਼ 20 ਓਵਰਾਂ ‘ਚ 9 ਵਿਕਟਾਂ ‘ਤੇ 142 ਦੌੜਾਂ ਹੀ ਬਣਾ ਸਕੇ।
ਦੱਸ ਦਈਏ ਕਿ ਇਸ ਸਮੇਂ ਦੂਜਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁੰਬਈ ‘ਚ ਖੇਡਿਆ ਜਾ ਰਿਹਾ ਹੈ।























