IPL ‘ਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੈਚ ਗੁਜਰਾਤ ਟਾਈਟਨਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,9ਅਪ੍ਰੈਲ(ਵਿਸ਼ਵ ਵਾਰਤਾ)ਇੰਡੀਅਨ ਪ੍ਰੀਮੀਅਰ ਲੀਗ ਸੀਜ਼ਨ 16 ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਪਹਿਲਾ ਮੈਚ ਗੁਜਰਾਤ ਟਾਈਟਨਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਅਹਿਮਦਾਬਾਦ ਵਿੱਚ ਹੋਵੇਗਾ। ਇਹ ਮੈਚ ਦੁਪਹਿਰ 3.30 ਵਜੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਦੂਜੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਪੰਜਾਬ ਕਿੰਗਜ਼ (PBKS) ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਸ਼ੁਭਮਨ ਗਿੱਲ, ਰਿਧੀਮਾਨ ਸਾਹਾ (ਵਿਕਟਕੀਪਰ), ਸਾਈ ਸੁਦਰਸ਼ਨ, ਰਾਹੁਲ ਤਿਵਾਤੀਆ, ਡੇਵਿਡ ਮਿਲਰ, ਮੁਹੰਮਦ ਸ਼ਮੀ, ਰਾਸ਼ਿਦ ਖਾਨ, ਜੇਸ਼ੂਆ ਲਿਟਲ, ਯਸ਼ ਦਿਆਲ ਅਤੇ ਅਲਜ਼ਾਰੀ ਜੋਸੇਫ।
ਕੋਲਕਾਤਾ ਨਾਈਟ ਰਾਈਡਰਜ਼: ਨਿਤੀਸ਼ ਰਾਣਾ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਵੈਂਕਟੇਸ਼ ਅਈਅਰ, ਮਨਦੀਪ ਸਿੰਘ, ਰਿੰਕੂ ਸਿੰਘ, ਆਂਦਰੇ ਰਸੇਲ, ਸ਼ਾਰਦੁਲ ਠਾਕੁਰ, ਸੁਨੀਲ ਨਾਰਾਇਣ, ਟਿਮ ਸਾਊਦੀ, ਉਮੇਸ਼ ਯਾਦਵ ਅਤੇ ਵਰੁਣ ਚੱਕਰਵਰਤੀ।























